ਜਲੰਧਰ : ਜਲੰਧਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਗਿਰੋਹ ਦੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਦੋ ਨਾਬਾਲਗ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਫੋਲਦੀਵਾਲ ਨੇੜੇ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਇਲਾਕੇ ‘ਚ ਕੁਝ ਵਿਅਕਤੀ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਮੁਖਬਰ ਨੇ ਖੁਲਾਸਾ ਕੀਤਾ ਕਿ ਅਪਰਾਧੀ ਦੱਖਣੀ ਸ਼ਹਿਰ ਨੇੜੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਸ ਤੋਂ ਬਾਅਦ ਇਨਪੁਟ ਦੇ ਆਧਾਰ ‘ਤੇ ਪੁਲਸ ਨੇ ਅਪਰਾਧ ਦੀ ਯੋਜਨਾ ਬਣਾ ਰਹੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਫੜੇ ਗਏ ਤਿੰਨਾਂ ਦੋਸ਼ੀਆਂ ਕੋਲੋਂ ਦੋ ਮੋਟਰਸਾਈਕਲ, ਪੰਜ ਮੋਬਾਈਲ ਫੋਨ, ਇੱਕ ਚਾਕੂ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖ਼ਿਲਾਫ਼ ਧਾਰਾ 304(2), ਧਾਰਾ 317(2), 3(5) ਬੀ.ਐਨ.ਐਸ. ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਜਾਣਕਾਰੀ ਮਿਲਦੀ ਹੈ ਤਾਂ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ।