Connect with us

ਅਪਰਾਧ

ਲੁਧਿਆਣਾ ‘ਚ ਲੁੱਟ ਦੀ ਕੋਸ਼ਿਸ਼ ਨਾਕਾਮ, ਬੈਂਕ ਰਕਵਰੀ ਦੱਸ ਮਾਂ-ਪੁੱਤ ਨੇ ਘੇਰਿਆ

Published

on

ਲੁਧਿਆਣਾ : ਥਾਣਾ ਹੈਬੋਵਾਲ ਦੀ ਪੁਲਸ ਨੇ ਰਸਤੇ ‘ਚ ਜਾ ਰਹੇ ਮਾਂ-ਪੁੱਤ ਤੋਂ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਪੁਲੀਸ ਨੇ ਨਿਊ ਸੰਤ ਨਗਰ ਹੈਬੋਵਾਲ ਦੀ ਰਹਿਣ ਵਾਲੀ ਸੋਨਲ ਵੋਹਰਾ ਦੇ ਬਿਆਨਾਂ ’ਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ।

ਪੁਲਸ ਨੂੰ ਦਿੱਤੇ ਬਿਆਨਾਂ ‘ਚ ਸੋਨਲ ਨੇ ਦੱਸਿਆ ਕਿ ਉਹ ਆਪਣੇ ਬੇਟੇ ਨਾਲ ਮੋਟਰਸਾਈਕਲ ‘ਤੇ ਕਿਸੇ ਨਿੱਜੀ ਕੰਮ ਲਈ ਜਾ ਰਹੀ ਸੀ, ਜਦੋਂ ਉਹ ਦੀਪਕ ਹਸਪਤਾਲ ਨੇੜੇ ਪਹੁੰਚੇ ਤਾਂ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਬੈਂਕ ਦੇ ਰਿਕਵਰੀ ਵਾਲੇ ਵਿਅਕਤੀ ਹੋਣ ਦਾ ਦਾਅਵਾ ਕੀਤਾ ਉਸ ਦੇ ਲੜਕੇ ਪੀਯੂਸ਼ ਤੋਂ ਮੋਟਰਸਾਈਕਲ ਦੀਆਂ ਚਾਬੀਆਂ ਲੈ ਲਈਆਂ ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਜਿਸ ‘ਤੇ ਉਸ ਨੇ ਆਪਣੇ ਪਤੀ ਨੂੰ ਸੂਚਿਤ ਕੀਤਾ। ਉਸਦੇ ਪਤੀ ਅਤੇ ਪੁਲਿਸ ਦੇ ਆਉਣ ਦੀ ਹਵਾ ਮਿਲਦਿਆਂ ਹੀ ਤਿੰਨੋਂ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਏ.ਐਸ.ਆਈ ਰਾਮ ਕ੍ਰਿਸ਼ਨ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

 

Facebook Comments

Trending