Connect with us

ਅਪਰਾਧ

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਲੁੱਟ ਦੇ ਸਾਮਾਨ ਸਣੇ ਚਾਰ ਜਣੇ ਗ੍ਰਿਫ਼ਤਾਰ

Published

on

Robbery gang busted, four arrested with booty

ਲੁਧਿਆਣਾ : ਸੈਂਟਰਲ ਸਬ ਡਿਵੀਜ਼ਨ ਦੇ ਇਲਾਕੇ ਵਿਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚਾਰ ਮੈਂਬਰੀ ਗਿਰੋਹ ਨੂੰ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਜੀਤ ਨਗਰ ਦੇ ਰਹਿਣ ਵਾਲੇ ਪ੍ਰਿੰਸ ਸੰਧੂ,ਪਰਵਿੰਦਰ ਸਿੰਘ ਉਰਫ ਬਬਲੂ ਉਰਫ਼ ਘੋਨਾ,ਗੌਰਵ ਸਿੰਘ ਅਤੇ ਸੰਯਮ ਉਰਫ ਨੋਨੀ ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਮੁਲਜ਼ਮਾਂ ਨੇ ਸੈਂਟਰਲ ਸਬ ਡਿਵੀਜ਼ਨ ਇਲਾਕੇ ਵਿਚ ਲੁੱਟਾਂ ਖੋਹਾਂ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਰਾਤ ਵੇਲੇ ਰਾਹਗੀਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਕੋਲੋਂ ਮੋਬਾਈਲ ਫੋਨ ,ਨਕਦੀ ਅਤੇ ਗਹਿਣੇ ਲੁੱਟ ਲੈਂਦੇ ਸਨ।

ਜਾਣਕਾਰੀ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਦੇ ਦੌਰਾਨ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ।ਤਲਾਸ਼ੀ ਦੇ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਚੋਂ ਦੋ ਸੋਨੇ ਦੀਆਂ ਚੂੜੀਆਂ, 70 ਹਜ਼ਾਰ ਰੁਪਏ ਦੀ ਨਕਦੀ ,2 ਮੋਬਾਈਲ ਫੋਨ ਅਤੇ ਵਾਰਦਾਤ ਵਿਚ ਵਰਤੇ ਜਾਣ ਵਾਲੇ ਦੋ ਦਾਤਰ ਅਤੇ ਦੋ ਕਿਰਚਾਂ ਬਰਾਮਦ ਕੀਤੀਆਂ ਗਈਆਂ।

Facebook Comments

Trending