ਪੰਜਾਬ ਨਿਊਜ਼
ਠੱਗ ਟਰੈਵਲ ਏਜੰਟਾਂ ਦੀ ਹੁਣ ਖ਼ੈਰ ਨਹੀਂ, ਮਾਨ ਸਰਕਾਰ ਨੇ ਸਖਤ ਕਾਰਵਾਈ ਦੀ ਕਰ ਲਈ ਤਿਆਰੀ
Published
2 years agoon

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਘਰ ਵਾਪਸੀ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ ਅਤੇ ਠੱਗ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਧੋਖਾ ਦੇਣ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।
ਪ੍ਰਵਾਸੀ ਭਾਰਤੀ ਮੰਤਰੀ ਨੇ ਦੱਸਿਆ ਕਿ ਓਵਰਸੀਜ਼ ਅਫੇਅਰ ਵਿਭਾਗ ਪੰਜਾਬ ਵੱਲੋਂ ਠੱਗ ਟਰੈਵਲ ਏਜੰਟਾਂ ਦੀ ਸੂਚੀ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸੇ ਵੀ ਨੌਜਵਾਨ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਜੋ ਠੱਗ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਕੇ ਵਿਦੇਸ਼ਾਂ ਵਿੱਚ ਫਸੇ ਹੋਏ ਹਨ, ਉਨ੍ਹਾਂ ਦੀ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ।
ਧਾਲੀਵਾਲ ਨੇ ਪੰਜਾਬ ਵਿੱਚ ਠੱਗੀ ਦਾ ਧੰਦਾ ਕਰਨ ਵਾਲੇ ਟਰੈਵਲ ਏਜੰਟਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੇ ਕੰਮ ਬੰਦ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪ੍ਰਵਾਸੀ ਭਾਰਤੀ ਮੰਤਰੀ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੀ ਪੰਜਾਬ ਦੀ ਇੱਕ ਧੀ ਸਹੀ ਸਲਾਮਤ ਘਰ ਪਰਤ ਆਈ ਹੈ। ਇਹ ਲੜਕੀ ਆਪਣੇ ਭਵਿੱਖ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਅੰਮ੍ਰਿਤਸਰ ਤੋਂ ਇਰਾਕ ਗਈ ਸੀ।
You may like
-
ਲੁਧਿਆਣਾ ‘ਚ ਵੱਡੀ ਸਾਜ਼ਿਸ਼, ਪੁਲਿਸ ਨੇ 3 ਲੋਕਾਂ ‘ਤੇ ਕੀਤੀ ਸਖ਼ਤ ਕਾਰਵਾਈ
-
ਪੰਜਾਬ ਪੁਲਿਸ Action ‘ਚ, ਨਸ਼ਾ ਤਸਕਰਾਂ ਵਿਰੁੱਧ ਕੀਤੀ ਸਖ਼ਤ ਕਾਰਵਾਈ
-
ਖੁੱਲ੍ਹੇ ਗਟਰ ‘ਚ ਡਿੱਗਿਆ ਟਿਊਸ਼ਨ ਤੋਂ ਆ ਰਿਹਾ ਬੱਚਾ, ਸਖ਼ਤ ਕਾਰਵਾਈ ਦੀ ਮੰਗ
-
ਪੰਜਾਬ ਸਿੱਖਿਆ ਵਿਭਾਗ ਦੀ ਸਖ਼ਤ ਕਾਰਵਾਈ, ਇਸ ਵੱਡੇ ਅਧਿਕਾਰੀ ਨੂੰ ਕੀਤਾ ਮੁਅੱਤਲ
-
ਲੁਧਿਆਣਾ ‘ਚ ਕੱਟੇ ਜਾਣਗੇ ਬਿਜਲੀ ਦੇ ਕੁਨੈਕਸ਼ਨ, ਇਹਨਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ
-
ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ, 191 ਥਾਣਿਆਂ ਦੇ ਬਦਲੇ ਮੁਨਸ਼ੀ