Connect with us

ਪੰਜਾਬੀ

 ਔਰਤਾਂ ਲਈ 1 ਹਜ਼ਾਰ ਰੁਪਏ ਪੈਨਸ਼ਨ ਦੇ ਸਰਕਾਰੀ ਕੈਂਪ ਚੁਣੇ ਹੋਏ ਵਿਧਾਇਕਾਂ ਦੀ ਹਾਜ਼ਰੀ ‘ਚ ਜਨਤਕ ਥਾਵਾਂ ‘ਤੇ ਹੀ ਲਗਾਏ ਜਾਣਗੇ – ਵਿਧਾਇਕ ਛੀਨਾ

Published

on

Rs 1,000 pension camps for women will be set up in public places in the presence of elected MLAs: MLA Chhina

ਲੁਧਿਆਣਾ : ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਔਰਤਾਂ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਲਈ ਫਾਰਮ ਭਰਨ ਦੇ ਚੱਲ ਰਹੇ ਘੁਟਾਲੇ ਦਾ ਸ਼ਿਕਾਰ ਨਾ ਹੋਣ, ਜਿਸਦਾ ਐਲਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਗਿਆ ਹੈ।

ਅੱਜ ਜਾਰੀ ਆਪਣੇ ਪ੍ਰੈਸ ਬਿਆਨ ਵਿੱਚ ਵਿਧਾਇਕ ਸ੍ਰੀਮਤੀ ਛੀਨਾ ਨੇ ਕਿਹਾ ਕਿ ਕੁਝ ਸਵਾਰਥੀ ਹਿੱਤਾਂ ਵਾਲੇ ਲੋਕ ਆਪਣੇ ਨਿੱਜੀ ਦਫ਼ਤਰਾਂ ਵਿੱਚ ਜਾਅਲੀ ਕੈਂਪ ਲਗਾ ਕੇ ਇਲਾਕਾ ਨਿਵਾਸੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਵਿੱਚ ਕੁਝ ਬੈਂਕ ਅਧਿਕਾਰੀ ਵੀ ਸ਼ਾਮਲ ਹੁੰਦੇ ਹਨ, ਜੋ ਕਿ ਸਰਾਸਰ ਗੈਰ-ਕਾਨੂੰਨੀ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਲੁਧਿਆਣਾ (ਦੱਖਣੀ) ਹਲਕੇ ਦੇ ਮੇਨ ਸਤਿਗੁਰੂ ਨਗਰ ਖੇਤਰ ਦੀ ਜੀਤੋ ਮਾਰਕੀਟ ਵਿੱਚ ਇੱਕ ਨਿੱਜੀ ਦਫਤਰ ਵਿੱਚ ਲਗਾਏ ਜਾ ਰਹੇ ਅਜਿਹੇ ਇੱਕ ‘ਕੈਂਪ’ ਬਾਰੇ ਪਤਾ ਲੱਗਿਆ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਨੇ ਇਹ ਦਾਅਵਾ ਕਰਕੇ ਔਰਤਾਂ ਨੂੰ ਗੁੰਮਰਾਹ ਕੀਤਾ ਹੈ ਕਿ ਅੱਜ ਉਨ੍ਹਾਂ ਦੇ ਦਫ਼ਤਰ ਵਿੱਚ ਫਾਰਮ ਭਰਨ ਵਾਲੇ ਹੀ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇ ਹੱਕਦਾਰ ਹੋਣਗੇ।

ਉਨ੍ਹਾਂ ਕਿਹਾ ਕਿ ‘ਇਹ ਪ੍ਰਬੰਧਕਾਂ ਦੀ ਤਰਫੋਂ ਪੂਰੀ ਤਰ੍ਹਾਂ ਗਲਤ ਅਤੇ ਗੈਰ-ਕਾਨੂੰਨੀ ਕੰਮ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਮੈਨੂੰ ਪਹਿਲਾਂ ਵੀ ਅਜਿਹੀਆਂ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ’। ਉਨ੍ਹਾਂ ਅੱਗੇ ਕਿਹਾ ਕਿ ਅੱਜ ਜਦੋਂ ਇਸ ਗੈਰ-ਕਾਨੂੰਨੀ ‘ਕੈਂਪ’ ਸਬੰਧੀ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਇਸ ਜਾਅਲੀ ਕੈਂਪ ਸਬੰਧੀ ਉਨ੍ਹਾਂ ਪੁਲਿਸ ਕੋਲ ਸ਼ਿਕਾਇਤ ਵੀ ਦਰਜ਼ ਕਰਵਾਈ। ਵਿਧਾਇਕ ਛੀਨਾ ਤੁਰੰਤ ਮੌਕੇ ‘ਤੇ ਪੁੱਜੇ ਅਤੇ ਉਥੇ ਮੌਜੂਦ ਲੋਕਾਂ ਨੂੰ ਇਸ ਗੈਰ ਕਾਨੂੰਨੀ ਕੈਂਪ ਬਾਰੇ ਚਾਨਣਾ ਪਾਇਆ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਬੰਧੀ ਸਰਕਾਰੀ ਕੈਂਪ ਸਿਰਫ਼ ਚੁਣੇ ਹੋਏ ਵਿਧਾਇਕਾਂ ਦੀ ਹਾਜ਼ਰੀ ਵਿੱਚ ਜਨਤਕ ਥਾਵਾਂ ‘ਤੇ ਹੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਵੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਸਕੀਮ ਸ਼ੁਰੂ ਕਰੇਗੀ ਤਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਇਹ ਪੈਨਸ਼ਨ ਮਿਲਣੀ ਸ਼ੁਰੂ ਹੋ ਜਾਵੇਗੀ।

Facebook Comments

Trending