Connect with us

ਪੰਜਾਬੀ

ਆਰ.ਟੀ.ਏ. ਵਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ

Published

on

RTA Dr. Random checking of the driving test track by

ਲੁਧਿਆਣਾ :  ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਪੀ.ਸੀ.ਐਸ ਵੱਲੋਂ ਆਰ.ਟੀ.ਏ ਦਫ਼ਤਰ ਲੁਧਿਆਣਾ ਅਧੀਨ ਡਰਾਈਵਿੰਗ ਟੈਸਟ ਟਰੈਕ ‘ਤੇ ਸਵੇਰੇ ਅਤੇ ਬਾਅਦ ਦੁਪਹਿਰ ਅਚਨਚੇਤ ਚੈਕਿੰਗ ਕੀਤੀ ਗਈ। ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਨੇ ਦੱਸਿਆ ਕਿ ਟਰੈਕ ‘ਤੇ ਪਬਲਿਕ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਬਦਲਾਅ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਲਾਇਸੰਸ ਦੀ ਸਕਰੂਟਨੀ ਲਈ ਪਹਿਲਾਂ ਇੱਕ ਕਾਂਊਟਰ ਸੀ ਹੁਣ ਦੋ ਕਾਂਊਟਰ ਕਰ ਦਿੱਤੇ ਗਏ ਹਨ ਅਤੇ ਲਾਇਸੰਸ ਦੀ ਫੋਟੋ ਲਈ ਵੀ ਹੁਣ ਦੋ ਬੂਥ ਬਣਾਏ ਗਏ ਹਨ। ਇਸ ਤੋਂ ਇਲਾਵਾ ਬਾਹਰ ਸ਼ੈਡ ਏਰੀਆਂ ਬਣਾਇਆ ਗਿਆ ਜਿਸ ਵਿੱਚ ਬੈਠਣ ਦੇ ਏਰੀਏ ਵਿੱਚ ਵਾਧਾ ਕਰਕੇ ਪਬਲਿਕ ਲਈ ਬੈਠਣ ਲਈ ਕੁਰਸੀਆਂ ਅਤੇ ਪੱਖਿਆਂ ਦਾ ਵੀ ਪ੍ਰਬੰਧ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਟਰੈਕ ‘ਤੇ ਪਬਲਿਕ ਦੇ ਪੀਣ ਵਾਲੇ ਪਾਣੀ ਦੇ ਕੂਲਰ ਦੀ ਸਰਵਿਸ ਕਰਵਾ ਕੇ ਚਾਲੂ ਕਰਵਾ ਦਿੱਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮਿਲ ਸਕੇ। ਪਬਲਿਕ ਲਈ ਟਰੈਕ ‘ਤੇ ਟੋਕਨ ਸਿਸਟਮ ਸ਼ੁਰੂ ਕੀਤਾ  ਗਿਆ ਹੈ। ਇਸ ਤੋਂ ਇਲਾਵਾ ਟਰੈਕ ‘ਤੇ ਲਾਇਸੰਸ ਸਬੰਧੀ ਅਤੇ ਆਰ.ਟੀ.ਏ ਦਫ਼ਤਰ ਵਿੱਚ ਆਰ.ਸੀ ਅਤੇ ਹੋਰ ਸੇਵਾਵਾਂ ਸਬੰਧੀ ਇਕ ਪੁੱਛ-ਗਿਛ ਕੇਂਦਰ ਬਣਾਇਆ ਗਿਆ ਹੈ ।

Facebook Comments

Trending