ਪੰਜਾਬ ਨਿਊਜ਼

ਆਪ ਨੂੰ ਝਟਕਾ ਦੇਣ ਪਿੱਛੋਂ ਹੁਣ ਕਾਂਗਰਸ ਦਾ ਪੱਲਾ ਫੜ੍ਹੇਗੀ ਰੁਪਿੰਦਰ ਰੂਬੀ!

Published

on

ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਵਿਚ ਸ਼ਾਮਲ ਹੋ ਸਕਦੀ ਹੈ।ਸੂਤਰਾਂ ਦੀ ਮੰਨੀਏ ਤਾਂ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਦੇ ਕੁਝ ਘੰਟਿਆਂ ਪਹਿਲਾਂ ਹੀ ਰੁਪਿੰਦਰ ਰੂਬੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨਾਲ ਗਵਰਨਰ ਗੈਸਟ ਹਾਊਸ ਵਿਖੇ ਮੁਲਾਕਤ ਕੀਤੀ ਸੀ। ਖਬਰ ਇਹ ਹੈ ਕਿ ਰੁਪਿੰਦਰ ਰੂਬੀ ਜਲਦ ਹੀ ਕਾਂਗਰਸ ਦਾ ਪੱਲਾ ਫੜ ਸਕਦੀ ਹੈ। ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਨਾ ਐਲਾਨਣ ਕਾਰਨ ਰੁਪਿੰਦਰ ਰੂਬੀ ਨੇ ਇਹ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮੰਗ ਨੂੰ ਅਣਸੁਣਿਆ ਕਰ ਰਹੀ ਹੈ, ਜਿਸ ਵਜ੍ਹਾ ਨਾਲ ਉਨ੍ਹਾਂ ਦਾ ਪਾਰਟੀ ਵਿਚ ਦਮ ਘੁਟ ਰਿਹਾ ਸੀ। ਇਸੇ ਤੋਂ ਨਿਰਾਸ਼ ਵਿਧਾਇਕਾ ਰੂਬੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ।

ਉੱਥੇ ਹੀ ਵਿਧਾਇਕਾ ਰੂਬੀ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨਣ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੇ ਪਾਰਟੀ ਲਈ ਬਹੁਤ ਮਿਹਨਤ ਕੀਤੀ ਹੈ ਤੇ ਸੀ. ਐੱਮ. ਚਿਹਰੇ ਲਈ ਉਨ੍ਹਾਂ ਤੋਂ ਹੋਰ ਵਧੀਆ ਕੋਈ ਵਿਅਕਤੀ ਨਹੀਂ।

Facebook Comments

Trending

Copyright © 2020 Ludhiana Live Media - All Rights Reserved.