Connect with us

ਅਪਰਾਧ

ਰੂਪਨਗਰ ਪੁਲਸ ਵੱਲੋਂ ਅੰਤਰਰਾਜੀ ਗੈਂਗ ਦੇ 5 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

Published

on

Rupnagar police arrested 5 accused of inter-state gang with weapons

ਚੰਡੀਗੜ੍ਹ/ਰੂਪਨਗਰ : ਜਿਲ੍ਹਾ ਰੂਪਨਗਰ ਪੁਲਸ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਤਹਿਤ 5 ਦੇਸੀ ਪਿਸਤੌਲਾਂ ਬਰਾਮਦ ਕਰਕੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਸੀਨੀਅਰ ਕਪਤਾਨ ਪੁਲਸ ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਲਵਦੀਪ ਸਿੰਘ ਉਰਫ਼ ਭਾਊ ਪੁੱਤਰ ਦਲਜੀਤ ਸਿੰਘ ਵਾਸੀ ਮਸੀਤਾ ਰੋਡ ਪਿੰਡ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ, ਪਰਦੀਪ ਸਿੰਘ ਉਰਫ਼ ਬੱਬੂ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਗਲੀ ਕਲਾਂ ਥਾਣਾ ਸਮਰਾਲਾ ਜ਼ਿਲ੍ਹਾ ਲੁਧਿਆਣਾ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮੀਰਾ ਕੋਟ ਥਾਣਾ ਕੰਬੋ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਐੱਸ. ਐੱਸ. ਪੀ. ਨੇ ਦੱਸਿਆ ਕਿ ਦੋਸ਼ੀਆਂ ਕੋਲੋਂ 5 ਪਿਸੌਤਲ ਦੇਸੀ .32 ਬੋਰ ਅਤੇ 5 ਕਾਰਤੂਸ ਜ਼ਿੰਦਾ.32 ਬੋਰ ਬਰਾਮਦ ਹੋਏ ਹਨ। ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਹਥਿਆਰ ਬਲਵਾੜੀ (ਮੱਧ ਪ੍ਰਦੇਸ਼) ਤੋਂ ਪਾਸੋਂ 20,000 ਰੁਪਏ ਪ੍ਰਤੀ ਪਿਸਤੌਲ ਖ਼ਰੀਦ ਕਰਕੇ ਲਿਆਏ ਸਨ ਅਤੇ ਇਸ ਤਰ੍ਹਾਂ ਦੇ ਲਗਭਗ 25 ਹਥਿਆਰ ਪਹਿਲਾਂ ਵੇਚ ਚੁੱਕੇ ਸਨ।

Facebook Comments

Trending