ਪੰਜਾਬ ਨਿਊਜ਼

ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ

Published

on

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਐੱਸ. ਜੀ. ਪੀ. ਸੀ. ਪ੍ਰਧਾਨ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਕੁੱਝ ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਤਾਂ ਹਰਜਿੰਦਰ ਸਿੰਘ ਧਾਮੀ ਦਾ ਤਿੱਖਾ ਵਿਰੋਧ ਕੀਤਾ ਅਤੇ ਬਾਅਦ ਵਿਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ।

ਇਸ ਦੌਰਾਨ ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਵੀ ਕੀਤੀ। ਇਥੇ ਇਹ ਦੱਸਣਯੋਗ ਹੈ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਪਿਛਲੇ ਕਈ ਦਿਨਾਂ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲੇ ਅਤੇ ਗੁੰਮ ਹੋਏ ਸਰੂਪਾਂ ਦੇ ਮਾਮਲੇ ਵਿਚ ਇਨਸਾਫ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਹਰਜਿੰਦਰ ਸਿੰਘ ਧਾਮੀ ਸ਼ਿਰਕਤ ਕਰਨ ਪਹੁੰਚੇ ਹੋਏ ਸਨ।

Facebook Comments

Trending

Copyright © 2020 Ludhiana Live Media - All Rights Reserved.