ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦੇ ਦੇਹਾਂਤ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਅੱਜ ਯਾਨੀ 25 ਅਪ੍ਰੈਲ 2024 ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3.30 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।