Connect with us

ਪੰਜਾਬੀ

ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

Published

on

Sahnewal MLA Hardeep Singh Mundian listened to the complaints of the people

ਸਾਹਨੇਵਾਲ/ਲੁਧਿਆਣਾ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਵੱਲੋਂ ਹਰ ਰੋਜ਼ ਸਵੇਰ ਤੋਂ ਲੈ ਕੇ ਰਾਤ ਦੇ ਗਿਆਰਾਂ ਵਜੇ ਤੱਕ ਹਲਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਜਿਹਨਾਂ ਵਿੱਚੋ ਕਈਆਂ ਦਾ ਮੌਕੇ ‘ਤੇ ਪ੍ਰਸ਼ਾਸਨ ਦੀ ਸਹਾਇਤਾ ਨਾਲ ਹੱਲ ਕਰ ਦਿੱਤਾ ਜਾਂਦਾ ਹੈ।

ਉਹਨਾਂ ਨੇ ਕਿਹਾ ਕਿ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੂੰ ਕੋਈ ਵੀ ਰਿਸ਼ਵਤ ਨਾ ਦਿੱਤੀ ਜਾਵੇ। ਅਗਰ ਕੋਈ ਅਧਿਕਾਰੀ ਰਿਸ਼ਵਤ ਮੰਗਦਾ ਹੈ ਤਾਂ ਉਸ ਦੀ ਤੁਰੰਤ ਸੂਚਨਾ ਮੇਰੇ ਨੰਬਰ ‘ਤੇ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਟੀਚਾ ਰੰਗਲਾ ਪੰਜਾਬ ‘ਤੇ ਖੁਸ਼ਹਾਲ ਪੰਜਾਬ ਤੋਂ ਇਲਾਵਾ ਨਸ਼ਾ ਰਹਿਤ ਪੰਜਾਬ ਦੇ ਨਾਲ ਨੌਜਵਾਨਾਂ ਲਈ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ।

ਅੰਤ ਵਿੱਚ ਉਨ੍ਹਾਂ ਸਾਹਨੇਵਾਲੀ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਭ ਕੁਝ ਤੁਹਾਡੇ ਸਹਿਯੋਗ ਦੇ ਨਾਲ ਹੀ ਹੋਵੇਗਾ ਸਾਨੂੰ ਤੁਹਾਡੇ ਸਹਿਯੋਗ ਦੀ ਲੋੜ ਹੈ ਸਾਡਾ ਸਾਥ ਦਿੱਤਾ ਜਾਵੇ ਤਾਂ ਕਿ ਪੰਜਾਬ ਨੂੰ ਖੁਸ਼ਹਾਲ ਤੇ ਰੰਗਲਾ ਪੰਜਾਬ ਰਲ-ਮਿਲ ਕੇ ਬਣਾ ਸਕੀਏ। ਇਸ ਮੌਕੇ ਉਨ੍ਹਾਂ ਨਾਲ ਕੁਲਵਿੰਦਰ ਸਾਰਦੇ, ਰਣਜੀਤ ਸਿੰਘ ਸੈਣੀ (ਪੀਏ ਮੁੰਡੀਆਂ), ਬਲਵੰਤ ਸਿੰਘ ਨੰਦਪੁਰ, ਕੁਲਦੀਪ ਸਿੰਘ ਐਰੀ, ਰਛਪਾਲ ਸਿੰਘ ਰਾਜੂ ਆਦਿ ਹਾਜ਼ਰ ਸਨ।

Facebook Comments

Trending