ਪੰਜਾਬ ਨਿਊਜ਼

ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਜਾਰੀ ਕੀਤੀ ਤਨਖਾਹ, ਨਹੀਂ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ

Published

on

ਲੁਧਿਆਣਾ : ਸੂਬੇ ਵਿੱਚ ਸਰਕਾਰੀ ਬੱਸਾਂ ਦਾ ਪਹੀਆ ਫਿਲਹਾਲ ਘੁੰਮਦਾ ਰਹੇਗਾ। ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਦੀ ਤਨਖਾਹ ਜਾਰੀ ਕਰ ਦਿੱਤੀ ਗਈ ਹੈ। ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਾ ਦਿੱਤੀਆਂ ਗਈਆਂ ਤਾਂ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ

ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੰਗਲਵਾਰ ਨੂੰ ਮਹਾਨਗਰ ਦੇ ਬੱਸ ਸਟੈਂਡ ਨੂੰ ਦੋ ਘੰਟੇ ਲਈ ਬੰਦ ਰੱਖਦਿਆਂ ਚਿਤਾਵਨੀ ਦਿੱਤੀ ਸੀ ਕਿ ਜੇਕਰ ਵੀਰਵਾਰ ਨੂੰ ਦੁਪਹਿਰ 12 ਵਜੇ ਤੱਕ ਤਨਖਾਹਾਂ ਨਾ ਦਿੱਤੀਆਂ ਗਈਆਂ ਤਾਂ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਬੱਸਾਂ ਸੜਕਾਂ ‘ਤੇ ਖੜੀਆਂ ਕੀਤੀਆਂ ਜਾਣਗੀਆਂ ਅਤੇ ਸੜਕਾਂ ਜਾਮ ਕੀਤੀਆਂ ਜਾਣਗੀਆਂ।

ਪੰਜਾਬ ਰੋਡਵੇਜ਼ ਵਿੱਚ ਔਰਤਾਂ ਦੇ ਮੁਫਤ ਸਫਰ ਦਾ ਬਿੱਲ ਪਾਸ ਹੋਣ ਕਾਰਨ ਤਨਖਾਹਾਂ ਦਾ ਭੁਗਤਾਨ ਸੰਭਵ ਹੋ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀ ਤਰਫੋਂ ਪੰਜਾਬ ਰੋਡਵੇਜ਼ ਨੂੰ ਔਰਤਾਂ ਦੇ ਮੁਫ਼ਤ ਸਫ਼ਰ ਲਈ 7 ਕਰੋੜ 53 ਲੱਖ 15 ਹਜ਼ਾਰ 270 ਰੁਪਏ ਜਾਰੀ ਕੀਤੇ ਗਏ ਹਨ। ਪੱਤਰ ‘ਚ ਲਿਖਿਆ ਗਿਆ ਹੈ ਕਿ ਜਿਸ ਕੰਮ ਲਈ ਇਹ ਪੈਸਾ ਜਾਰੀ ਕੀਤਾ ਗਿਆ ਹੈ, ਉਸ ਲਈ ਖਰਚ ਕਰਨਾ ਹੋਵੇਗਾ।

Facebook Comments

Trending

Copyright © 2020 Ludhiana Live Media - All Rights Reserved.