ਪਾਲੀਵੁੱਡ

ਸਤਿੰਦਰ ਸੱਤੀ ਦਾ ਦਿਲਕਸ਼ ਅੰਦਾਜ਼, ਤਸਵੀਰਾਂ ਵੇਖ ਫੈਨਜ਼ ਵੀ ਆਖਣਗੇ- ਵਾਹ ਜੀ ਵਾਹ

Published

on

ਸਤਿੰਦਰ ਸੱਤੀ ਟੈਲੀਵਿਜ਼ਨ ਇੰਡਸਟਰੀ ‘ਚ ਵੱਡਾ ਨਾਮ ਸਥਾਪਤ ਕਰ ਚੁੱਕੀ ਹੈ। ਦੁਨੀਆ ਭਰ ਦੀਆਂ ਵੱਡੀਆਂ ਸਟੇਜਾਂ ‘ਤੇ ਸੱਤੀ ਦੀ ਸ਼ਾਇਰੀ ਅਤੇ ਗਹਿਰੇ ਲਫਜ਼ਾਂ ਦੀ ਗੂੰਜ ਪੈਂਦੀ ਹੈ। ਅੱਜ ਕਲ ਸਤਿੰਦਰ ਸੱਤੀ ਦੀਆਂ ਸੋਸ਼ਲ ਮੀਡੀਆ ‘ਤੇ ਪ੍ਰੇਰਨਾਦਾਇਕ ਪੋਸਟਾਂ ਅਕਸਰ ਚਰਚਾ ‘ਚ ਰਹਿੰਦੀਆਂ ਹਨ। ਹਾਲ ਹੀ ‘ਚ ਸੱਤੀ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜੋ ਕਿ ਕਾਫ਼ੀ ਸੋਹਣਾ ਹੈ। ਉਨ੍ਹਾਂ ਇਸ ਦੇ ਫੋਟੋਸ਼ੂਟ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਫੋਟੋਸ਼ੂਟ ਦੌਰਾਨ ਸਤਿੰਦਰ ਸੱਤੀ ਨੇ ਵੱਖ-ਵੱਖ ਆਊਟਫਿੱਟ ਪਾ ਕੇ ਪੋਜ਼ ਦਿੱਤੇ ਹਨ, ਜੋ ਕਿ ਕਾਫ਼ੀ ਦਿਲਕਸ਼ ਹਨ।

ਦੱਸ ਦਈਏ ਕਿ ਇਸੇ ਸਾਲ ਮਾਰਚ ਮਹੀਨੇ ਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਉਦੋਂ ਮਾਣ ਵਧਾਇਆ, ਜਦੋਂ ਉਨ੍ਹਾਂ ਨੇ ਕੈਨੇਡਾ ਦੇ ਅਲਬਰਟਾ ’ਚ ਬੈਰਿਸਟਰ ਸਾਲਿਸਟਰ ਯਾਨੀਕਿ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ ਸੀ। ਐਲਬਰਟਾ ‘ਚ Oath Ceremony ਦੌਰਾਨ ਉਨ੍ਹਾਂ ਨੂੰ ਵਕੀਲ ਦੀ ਸਹੂੰ ਚੁਕਾਈ ਗਈ ਸੀ।

ਇਸ ਦੌਰਾਨ ਸਤਿੰਦਰ ਸੱਤੀ ਨੇ ਦੱਸਿਆ ਸੀ ਕਿ ਲੋਕ ਮੈਨੂੰ ਪੰਜਾਬੀ ਕਲਾਕਾਰ ਤੇ ਸਟੇਜ ਕਲਾਕਾਰ ਦੇ ਰੂਪ ’ਚ ਜਾਣਦੇ ਹੋਣਗੇ ਪਰ ਜ਼ਿਆਦਾਤਰ ਲੋਕ ਨਹੀਂ ਜਾਣਦੇ ਕਿ ਮੈਂ ਵਕਾਲਤ (ਮਾਸਟਰਸ ਆਫ ਲਾਅ) ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੇ ਡੇਢ-ਪੌਣੇ ਸਾਲ ਸਮੇਂ ਦੌਰਾਨ ਜਦੋਂ ਬਾਕੀ ਲੋਕਾਂ ਵਾਂਗ ਉਹ ਵੀ ਕੈਨੇਡਾ ’ਚ ਸਟੱਕ ਹੋ ਗਈ ਸੀ ਤਾਂ ਇਸ ਸਮੇਂ ਦੀ ਸਹੀ ਵਰਤੋਂ ਕਰਨ ਲਈ ਉਸ ਨੇ ਆਪਣੀ ਲਾਅ ਦੀ ਡਿਗਰੀ ਨੂੰ ਅਪਗ੍ਰੇਡ ਕਰਨ ਦਾ ਫ਼ੈਸਲਾ ਕੀਤਾ ਸੀ।

ਸਤਿੰਦਰ ਸੱਤੀ ਮੁਤਾਬਕ, ਜਸਵੰਤ ਮਾਂਗਟ ਹੀ ਸਨ, ਜਿਨ੍ਹਾਂ ਨੇ ਮੈਨੂੰ ਕੋਰੋਨਾ ਦੌਰਾਨ ਲਾਅ ਕਰਨ ਦੀ ਪ੍ਰੇਰਨਾ ਦਿੱਤੀ ਸੀ। ਪੰਜਾਬੀ ਇੰਡਸਟਰੀ ਦੇ ਇਤਿਹਾਸ ’ਚ ਪਹਿਲੀ ਵਾਰ ਹੈ, ਜਦੋਂ ਕਿਸੇ ਕਲਾਕਾਰ ਨੇ ਇੰਨੇ ਲੰਬੇ ਪ੍ਰੋਫੈਸ਼ਨਲ ਕਲਾਕਾਰ ਦੇ ਕਰੀਅਰ ਤੋਂ ਬਾਅਦ ਕੋਈ ਪ੍ਰੋਫੈਸ਼ਨਲ ਡਿਗਰੀ ਹਾਸਲ ਕੀਤੀ ਹੋਵੇ। ਇਹ ਪੰਜਾਬੀ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ, ਉਥੇ ਹੀ ਸਾਰਿਆਂ ਲਈ ਪ੍ਰੇਰਨਾਦਾਇਕ ਵੀ ਹੈ। ਸਤਿੰਦਰ ਸੱਤੀ ਅੱਜਕਲ ਕੈਨੇਡਾ ‘ਚ ਹਨ।

 

Facebook Comments

Trending

Copyright © 2020 Ludhiana Live Media - All Rights Reserved.