Connect with us

ਪੰਜਾਬੀ

SC ਵਰਗ ਦੇ ਆਟੋ ਚਾਲਕ/ਬੇਰੋਜਗਾਰ ਈ-ਰਿਕਸ਼ਾ ਲਈ ਕਰ ਸਕਦੇ ਹਨ ਅਪਲਾਈ -ADC

Published

on

SC category auto drivers/unemployed can apply for e-rickshaw-ADC

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਰੁਪਿੰਦਰ ਪਾਲ ਸਿੰਘ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਬੂਦਾਇ ਯੋਜਨਾ ਤਹਿਤ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਜੋ ਵਿਅਕਤੀ ਡੀਜ਼ਲ ਆਟੋ ਚਲਾਉਂਦੇ ਹਨ ਉਨ੍ਹਾਂ ਨੂੰ ਈ-ਰਿਕਸ਼ਾ ਉਪਲੱਬਧ ਕਰਵਾਇਆ ਜਾਵੇਗਾ। ਇਸ ਸਕੀਮ ਤਹਿਤ ਐਸ.ਸੀ. ਵਰਗ ਨਾਲ ਸਬੰਧਤ ਬੇਰੋਜ਼ਗਾਰ ਕੋਈ ਵੀ ਵਿਅਕਤੀ ਅਪਲਾਈ ਕਰ ਸਕਦਾ ਹੈ।

ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਲੁਧਿਆਣਾ ਸ. ਹਰਪਾਲ ਸਿੰਘ ਗਿੱਲ ਵੱਲੋਂ ਦੱਸਿਆ ਗਿਆ ਕਿ ਇਸ ਯੋਜਨਾ ਦਾ ਮੁੱਖ ਮੰਤਵ ਅਨੁਸੂਚਿਤ ਜਾਤੀ ਪਰਿਵਾਰਾਂ ਦਾ ਸਮਾਜਿਕ, ਆਰਥਿਕ ਪੱਧਰ ਉੱਪਰ ਚੁੱਕਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਿਨੈਕਾਰ ਡਰਾਇਵਿੰਗ ਲਾਈਸੰਸ, ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਆਧਾਰ ਕਾਰਡ ਸਮੇਤ ਆਪਣਾ ਬਿਨੈ ਪੱਤਰ ਡਾ.ਬੀ.ਆਰ. ਅੰਬੇਦਕਰ ਭਵਨ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਲੁਧਿਆਣਾ ਵਿਖੇ ਇੱਕ ਹਫ਼ਤੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਈ-ਰਿਕਸ਼ਾ ਜਿਸਦੀ ਕੀਮਤ ਲੱਗਭਗ 1,50,000/- ਹੈ ਲਈ ਸਕੀਮ ਤਹਿਤ ਲਾਭਪਾਤਰੀ ਨੂੰ 50,000/- ਦੀ ਸਬਸਿਡੀ ਅਤੇ 1,00,000/- ਰੁਪਏ ਤੱਕ ਦਾ ਲੋਨ ਐਸ.ਸੀ. ਕਾਰਪੋਰੇਸ਼ਨ ਰਾਹੀਂ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਜਿੱਥੇ ਰੋਜ਼ਗਾਰ ਵਿੱਚ ਵਾਧਾ ਹੋਵੇਗਾ ਉੱਥੇ ਹੀ ਡੀਜ਼ਲ ਆਟੋ ਨਾਲ ਹੋ ਰਹੇ ਵਾਤਾਵਰਨ ਨੁਕਸਾਨ ਵਿੱਚ ਵੀ ਕਮੀ ਆਵੇਗੀ।

Facebook Comments

Trending