ਪੰਜਾਬੀ
ਐਸ.ਸੀ.ਡੀ. ਸਰਕਾਰੀ ਕਾਲਜ਼ ਲੁਧਿਆਣਾ ਵਿਖੇ ‘ਯੁਵਾ ਉਤਸਵ’ ਦਾ ਆਯੋਜਨ 23 ਨੂੰ
Published
3 years agoon

ਲੁਧਿਆਣਾ : ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਯੁਵਕ ਮਾਮਲੇ, ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸਤੀਸ਼ ਚੰਦਰ ਧਵਨ (ਐਸ.ਸੀ.ਡੀ.) ਸਰਕਾਰੀ ਕਾਲਜ਼ ਲੁਧਿਆਣਾ ਵਿਖੇ 23 ਸਤੰਬਰ, 2022 ਨੂੰ ‘ਯੁਵਾ ਉਤਸਵ’ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸਾਲ 2022-23 ਵਿੱਚ, ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੇ ਬੈਨਰ ਹੇਠ ਆਪਣੇ ਮੁੱਖ ਪ੍ਰੋਗਰਾਮਾਂ ਦੀ ਥੀਮ ਬਣਾਈ ਹੈ ਅਤੇ ‘ਵਿਕਸਿਤ ਭਾਰਤ ਦਾ ਟੀਚਾ’ ਥੀਮ ਦੇ ਨਾਲ ਇੱਕ ਮੈਗਾ ਪ੍ਰੋਗਰਾਮ ‘ਯੁਵਾ ਉਤਸਵ’ ਦੇ ਆਯੋਜਨ ਦੀ ਯੋਜਨਾ ਬਣਾਈ ਹੈ। ਪ੍ਰੋਗਰਾਮ ਦਾ ਮੂਲ ਉਦੇਸ਼ ਯੁਵਾ ਸ਼ਕਤੀ ਦੀ ਭਾਵਨਾ ਨਾਲ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਉਣਾ ਅਤੇ ਮਾਹਿਰਾਂ ਦੀ ਅਗਵਾਈ ਹੇਠ ਦੇਸ਼ ਦੇ ਨੌਜਵਾਨ ਕਲਾਕਾਰਾਂ, ਲੇਖਕਾਂ, ਫੋਟੋਗ੍ਰਾਫਰਾਂ ਅਤੇ ਬੁਲਾਰਿਆਂ ਦਾ ਇੱਕ ਭਾਈਚਾਰਾ ਬਣਾਉਣਾ ਹੈ।
ਯੁਵਾ ਉਤਸਵ ਦੇ ਹਿੱਸੇ ਵਜੋਂ ਨੌਜਵਾਨ ਕਲਾਕਾਰਾਂ ਦਾ ਕੈਂਪ – ਪੇਂਟਿੰਗ, ਨੌਜਵਾਨ ਲੇਖਕਾਂ ਦਾ ਕੈਂਪ – ਕਵਿਤਾ, ਫੋਟੋਗ੍ਰਾਫੀ ਵਰਕਸ਼ਾਪ, ਘੋਸ਼ਣਾ ਮੁਕਾਬਲੇ, ਸੱਭਿਆਚਾਰਕ ਤਿਉਹਾਰ – ਸਮੂਹ ਸਮਾਗਮ ਅਤੇ ਯੁਵਾ ਸੰਮੇਲਨ ਸ਼ਾਮਲ ਹਨ। ਜੇਤੂਆਂ ਨੂੰ ਨਕਦ ਇਨਾਮ, ਸਰਟੀਫਿਕੇਟ, ਟਰਾਫੀਆਂ ਅਤੇ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਸਾਰੇ ਭਾਗ ਲੈਣ ਵਾਲਿਆਂ ਲਈ ਭਾਗੀਦਾਰੀ ਸਰਟੀਫਿਕੇਟ ਜਾਰੀ ਕੀਤੇ ਜਾਣਗੇ।
ਭਾਗ ਲੈਣ ਵਾਲੇ ਉਮੀਦਵਾਰ ਦੀ ਉਮਰ 15-29 ਸਾਲ ਨਿਸ਼ਚਿਤ ਕੀਤੀ ਗਈ ਹੈ। ਲੁਧਿਆਣਾ ਦੇ ਨੌਜਵਾਨ nykldh@gmail.com ਜਾਂ ਵਟਸਐਪ 98154-14075 ਰਾਹੀਂ ਦਫ਼ਤਰ, ਨਹਿਰੂ ਯੁਵਾ ਕੇਂਦਰ ਲੁਧਿਆਣਾ ਨਾਲ ਸੰਪਰਕ ਕਰਕੇ ਭਾਗ ਲੈ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਦੀ ਮਿਆਦ 21 ਸਤੰਬਰ, 2022 ਤੱਕ ਰੱਖੀ ਗਈ ਹੈ।
You may like
-
ਐਚ.ਆਈ.ਵੀ. ਏਡਜ਼ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਲਈ ਕਰਵਾਏ ਰੀਲ ਮੇਕਿੰਗ ਮੁਕਾਬਲੇ
-
ਲੁਧਿਆਣਾ ਦੇ ਕਾਲਜ ‘ਚ ਚੰਦਰਯਾਨ-3 ਦੀ ਲੈਂਡਿੰਗ ਦਾ ਹੋਵੇਗਾ ਲਾਈਵ ਪ੍ਰਸਾਰਣ
-
SCD ਕਾਲਜ ਵਿਖੇ “ਮੇਰੀ ਮਾਟੀ ਮੇਰਾ ਦੇਸ਼” ਮੁਹਿੰਮ ਤਹਿਤ ਬੂਟੇ ਲਗਾਉਣ ਦੀ ਮੁਹਿੰਮ
-
SCD ਕਾਲਜ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
-
ਲੁਧਿਆਣਾ ’ਚ ਹਰਜੋਤ ਬੈਂਸ ਨੇ ਲਹਿਰਾਇਆ ਤਿਰੰਗਾ, ਸੰਬੋਧਨ ਦੌਰਾਨ ਆਖੀਆਂ ਇਹ ਗੱਲਾਂ
-
ਯੁਵਕ ਸੇਵਾਵਾਂ ਵਿਭਾਗ ਵੱਲੋ ਏਡਜ਼ ਅਤੇ ਨਸ਼ਿਆ ਪ੍ਰਤੀ ਜਾਗਰੂਕ ਕਰਨ ਲਈ ਕਰਵਾਈ ਮੈਰਾਥਨ