ਲੁਧਿਆਣਾ : ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਹਾਂਸ ਕਲਾ, ਲੁਧਿਆਣਾ ਦੇ ਅੱਠਵੀਂ ਤੋਂ ਬਾਰਵੀਂ ਜਮਾਤ ਦੇ 105 ਵਿਦਿਆਰਥੀਆਂ ਵੱਲੋਂ 5 ਅਧਿਆਪਕਾਂ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਇੱਕ ਰੋਜ਼ਾ ਦੌਰਾ ਕੀਤਾ ਗਿਆ । ਡਾ. ਰੁਪਿੰਦਰ ਕੌਰ ਤੂਰ ਨੇ ਵਿਦਿਆਰਥੀਆਂ ਨੂੰ ਰਸਮੀ ਤੌਰ ਤੇ ਜੀ ਆਇਆ ਕਿਹਾ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਬਾਰੇ ਜਾਣਕਾਰੀ ਦਿੱਤੀ ।

ਭੂਮੀ ਵਿਭਾਗ ਦੇ ਡਾ. ਵਿਜੈਕਾਂਤ ਸਿੰਘ ਅਤੇ ਨਰਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਡਾ. ਉੱਪਲ ਮਿਊਜ਼ੀਅਮ ਦਾ ਦੌਰਾ ਕਰਵਾਇਆ । ਇਸ ਤੋਂ ਬਾਅਦ ਸ਼੍ਰੀ ਅਮਨਦੀਪ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਪੇਂਡੂ ਸੱਭਿਅਤਾ ਦੇ ਅਜਾਇਬ ਘਰ ਦਾ ਦੌਰਾ ਕਰਵਾਇਆ ਅਤੇ ਇਸ ਅਜਾਇਬ ਘਰ ਵਿੱਚ ਵਿਦਿਆਰਥੀਆਂ ਨੇ ਪੰਜਾਬ ਦੇ ਪੁਰਾਣੇ ਸੱਭਿਆਚਾਰ ਅਤੇ ਖੇਤੀਬਾੜੀ ਨਾਲ ਜੁੜੀਆਂ ਚੀਜ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ ।