Connect with us

ਪੰਜਾਬੀ

 ਸਕੂਲੀ ਵਿਦਿਆਰਥੀਆਂ ਨੇ ਪੀ.ਏ.ਯੂ. ਦੇ ਵਿਭਾਗਾਂ ਦਾ ਦੌਰਾ ਕੀਤਾ

Published

on

School students PAU visited the departments of

ਲੁਧਿਆਣਾ : ਐਮ.ਡੀ. ਪਬਲਿਕ ਹਾਈ ਸਕੂਲ, ਨਿਊ ਸ਼ਿਮਲਾ ਕਲੋਨੀ, ਕਾਕੋਵਾਲ ਰੋਡ, ਲੁਧਿਆਣਾ ਦੇ 60 ਵਿਦਿਆਰਥੀਆਂ/ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ| ਇਸ ਵਿਦਿਅਕ ਦੌਰੇ ਦੌਰਾਨ ਸਕੂਲੀ ਬੱਚਿਆਂ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦੀਆਂ ਗਤੀਵਿਧੀਆਂ ਨੂੰ ਦੇਖਿਆ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਜ ਪ੍ਰਣਾਲੀ ਦੀ ਜਾਣਕਾਰੀ ਹਾਸਲ ਕੀਤੀ |

ਇਸ ਮੌਕੇ ਤੇ ਡਾ. ਰੁਪਿੰਦਰ ਕੌਰ ਨੇ ਸਕੂਲੀ ਬੱਚਿਆਂ ਨੂੰ ਸਕਿੱਲ ਡਿਵੈਲਪਮੈਂਟ ਸੈਂਟਰ ਬਾਰੇ ਅਤੇ ਇਸ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ| ਉਹਨਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਦੇ ਖੇਤਰ ਵਿੱਚ ਬੱਚੇ ਆਪਣਾ ਭਵਿੱਖ ਕਿਵੇਂ ਉਜਾਗਰ ਕਰ ਸਕਦੇ ਹਨ | ਇਸ ਫੇਰੀ ਦੌਰਾਨ ਸਕੂਲੀ ਬੱਚਿਆਂ ਨੇ ਖੁੰਬ ਫਾਰਮ, ਮਧੂ-ਮੱਖੀ ਫਾਰਮ,ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪੇਂਡੂ ਸਭਿਆਚਾਰ ਦਾ ਅਜਾਇਬ ਘਰ ਅਤੇ ਜਲ ਸਰੋਤ ਮਿਊਜ਼ੀਅਮ ਦਾ ਵੀ ਦੌਰਾ ਕੀਤਾ|

Facebook Comments

Trending