Connect with us

ਪੰਜਾਬੀ

ਸਿੰਧੀਆ ਨੇ ਐਮਪੀ ਅਰੋੜਾ ਨੂੰ ਹਲਵਾਰਾ ਸ਼ੁਰੂ ਹੋਣ ਤੱਕ ਸਾਹਨੇਵਾਲ ਲਈ ਉਡਾਣ ਦਾ ਦਿੱਤਾ ਭਰੋਸਾ

Published

on

Scindia assured MP Arora to fly to Sahnewal till the start of Halwara

ਲੁਧਿਆਣਾ : ਰਾਜ ਸਭਾ ਦੇ ਮੈਂਬਰ ਸੰਜੀਵ ਅਰੋੜਾ ਨੇ ਦਿੱਲੀ ਵਿਖੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਅਤੇ ਸਾਹਨੇਵਾਲ ਹਵਾਈ ਅੱਡੇ ਤੱਕ ਲੁਧਿਆਣਾ-ਦਿੱਲੀ ਦੀਆਂ ਉਡਾਣਾਂ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੀ ਬੇਨਤੀ ਕੀਤੀ।

ਅੱਜ ਇੱਥੇ ਇੱਕ ਬਿਆਨ ਵਿੱਚ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਾਹਨੇਵਾਲ ਹਵਾਈ ਅੱਡੇ ਤੋਂ ਲੁਧਿਆਣਾ ਅਤੇ ਦਿੱਲੀ ਦਰਮਿਆਨ ਉਡਾਣਾਂ ਮਹਾਂਮਾਰੀ ਤੋਂ ਪਹਿਲਾਂ ਚੱਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸ਼ਹਿਰ ਲਈ ਉਡਾਣਾਂ ਨਾ ਹੋਣ ਕਾਰਨ ਸਥਾਨਕ ਵਪਾਰਕ ਭਾਈਚਾਰਾ ਅਤੇ ਆਮ ਜਨਤਾ ਬੁਰੀ ਤਰ੍ਹਾਂ ਪ੍ਰੇਸ਼ਾਨ ਹੈ। ਉਨ੍ਹਾਂ ਅੱਗੇ ਕਿਹਾ ਕਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਬੇਨਤੀ ‘ਤੇ ਗੌਰ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਕਿਸੇ ਥਾਂ ਤੋਂ ਕੂਨੇਕਟਿਵਟੀ ਹੋਵੇ ਤਾਂ ਜੋ ਉਡਾਣ ਸ਼ੁਰੂ ਹੋ ਸਕੇ।

ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਹਲਵਾਰਾ ਹਵਾਈ ਅੱਡੇ ਬਾਰੇ ਵੀ ਚਰਚਾ ਕੀਤੀ ਹੈ। ਕੇਂਦਰੀ ਮੰਤਰੀ ਨੇ ਆਪਣੇ ਸਬੰਧਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਹਲਵਾਰਾ ਟਰਮੀਨਲ ਦਾ ਕੰਮ ਤੁਰੰਤ ਸ਼ੁਰੂ ਕਰਕੇ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਦੌਰਾਨ ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਸਕੱਤਰ ਰਾਜੀਵ ਬਾਂਸਲ ਨਾਲ ਵੀ ਚਰਚਾ ਕੀਤੀ।

Facebook Comments

Trending