ਪੰਜਾਬ ਨਿਊਜ਼

ਪੰਜਾਬ ਲੋਕ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ

Published

on

ਲੁਧਿਆਣਾ :   ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਲੋਕ ਕਾਂਗਰਸ ਵੱਲੋਂ ਅੱਜ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਲੋਕ ਕਾਂਗਰਸ ਵੱਲੋਂ ਅੱਜ ਜਾਰੀ ਕੀਤੀ ਗਈ ਸੂਚੀ ’ਚ 5 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ’ਚ ਵਿਧਾਨ ਸਭਾ ਹਲਕਾ ਜਨਰਲ ਅਮਰਗੜ੍ਹ ਤੋਂ ਪ੍ਰਸਿੱਧ ਸੂਫੀ ਗਾਇਕ ਸਰਦਾਰ ਅਲੀ ਮਤੋਈ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।

ਪੰਜਾਬ ਲੋਕ ਕਾਂਗਰਸ ਦੇ ਸੂਬਾਈ ਜਨਰਲ ਸੈਕਟਰੀ ਮਤੋਈ ਨੇ ਦੱਸਿਆ ਕਿ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਤੋਂ ਇਲਾਵਾ ਜੰਡਿਆਲਾ ਤੋਂ ਗਗਨਦੀਪ ਸਿੰਘ, ਬੱਸੀ ਪਠਾਣਾ ਤੋਂ ਡਾ. ਦੀਪਕ ਜੋਤੀ, ਗਿੱਦੜਬਾਹਾ ਤੋਂ ਓਮ ਪ੍ਰਕਾਸ਼ ਬੱਬਰ ਅਤੇ ਸ਼ੁਤਰਾਣਾ ਹਲਕੇ ਤੋਂ ਨਰਾਇਣ ਸਿੰਘ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ।

Facebook Comments

Trending

Copyright © 2020 Ludhiana Live Media - All Rights Reserved.