ਜਲੰਧਰ : ਆਦਮਪੁਰ ਸਿਵਲ ਏਅਰਪੋਰਟ ‘ਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਇਸ ਦੌਰਾਨ ਪੰਜਾਬ ਪੁਲਿਸ ਦੇ ਡੀ.ਸੀ.ਪੀ. ਜਸਬੰਤ ਕੌਰ ਨੂੰ ਆਦਮਪੁਰ ਹਵਾਈ ਅੱਡੇ ਦੀ ਨਵੀਂ ਮੁੱਖ ਸੁਰੱਖਿਆ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ ਅਤੇ ਹੁਣ ਸੁਰੱਖਿਆ ਵਿਵਸਥਾ ਨੂੰ ਬਿਹਤਰ ਬਣਾਉਣ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਦੇ ਮੋਢਿਆਂ ‘ਤੇ ਆ ਗਈ ਹੈ।ਸ਼ਨੀਵਾਰ ਨੂੰ ਜਸਬੰਤ ਕੌਰ ਨੇ ਆਦਮਪੁਰ ਹਵਾਈ ਅੱਡੇ ‘ਤੇ ਏਅਰਪੋਰਟ ਡਾਇਰੈਕਟਰ ਨਾਲ ਮੁਲਾਕਾਤ ਕੀਤੀ ਅਤੇ ਹਵਾਈ ਅੱਡੇ ਦੀ ਸੁਰੱਖਿਆ ਨਾਲ ਸਬੰਧਤ ਮੁੱਦਿਆਂ ‘ਤੇ ਕਰੀਬ 45 ਮਿੰਟ ਮੀਟਿੰਗ ਕੀਤੀ। ਇਸ ਮੌਕੇ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਮੀਤ ਸਿੰਘ ਅਤੇ ਅਮਿਤਾਭ ਰੁਗੰਟਾ ਏ.ਜੀ.ਐਮ ਵੀ ਮੌਜੂਦ ਸਨ।