ਪੰਜਾਬੀ
ਸੂਬੇ ਦੇ ਵਿਕਾਸ ਨੂੰ ਦੇਖ ਵਿਰੋਧੀਆਂ ਚ ਬੌਖਲਾਹਟ – ਵਿਧਾਇਕ ਭੋਲਾ ਗਰੇਵਾਲ
Published
2 years agoon

ਲੁਧਿਆਣਾ : ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਤੰਜ ਕੱਸਦਿਆ ਕਿਹਾ ਕਿ ਵਿਰੋਧੀਆਂ ਵੱਲੋਂ ਜੋ ਮੁੱਦੇ ਅੱਜ ਚੁੱਕੇ ਜਾ ਰਹੇ ਹਨ ਅਸਲ ਵਿਚ ਇਹ ਕਮੀਆਂ ਤੇ ਨਾਕਾਮੀਆਂ ਉਨ੍ਹਾਂ ਦੀਆਂ ਸਰਕਾਰਾਂ ਸਮੇਂ ਤੋਂ ਹੀ ਸ਼ੁਰੂ ਹੋਈਆਂ ਤੇ ਕੀਤੀਆਂ ਗਈਆਂ , ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਖੇਤਰ ਵਿੱਚ ਪੂਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਵੱਲ ਲਿਜਾਇਆ ਜਾ ਰਿਹਾ ਹੈ।
ਵਿਧਾਇਕ ਗਰੇਵਾਲ ਨੇ ਦੱਸਿਆ ਕਿ ਹਲਕਾ ਪੂਰਬੀ ਸਥਿਤ ਸੁਭਾਸ਼ ਨਗਰ ਹਸਪਤਾਲ, ਜੱਚਾ ਬੱਚਾ ਹਸਪਤਾਲ 32 ਸੈਕਟਰ ਸਬੰਧੀ ਉਹ ਸਿਹਤ ਮੰਤਰੀ ਨੂੰ ਬੀਤੇ ਦਿਨੀ ਪਹਿਲਾਂ ਹੀ ਮਿਲ ਕੇ ਜਾਣੂ ਕਰਵਾ ਚੁੱਕੇ ਹਨ ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਵੱਲੋਂ ਉਨ੍ਹਾਂ ਨੂੰ ਪੂਰਾ ਭਰੋਸਾ ਦਿੱਤਾ ਗਿਆ ਹੈ ਕਿ ਉਹ ਜਲਦ ਹੀ ਇਨਾਂ ਹਸਪਤਾਲਾਂ ਦਾ ਦੌਰਾ ਕਰਨਗੇ ਅਤੇ ਇਸ ਵਿੱਚ ਆ ਰਹੀਆਂ ਕਮੀਆਂ ਨੂੰ ਦੂਰ ਕਰਨਗੇ।
ਵਿਧਾਇਕ ਗਰੇਵਾਲ ਨੇ ਵਿਰੋਧੀ ਪਾਰਟੀਆਂ ਤੇ ਵਰ੍ਹਦਿਆਂ ਕਿਹਾ ਕਿ ਅਸਲ ਵਿਚ ਸੂਬੇ ਦੇ ਲੋਕਾਂ ਨੇ ਉਨਾਂ ਨੂੰ ਘਰਾਂ ਵਿੱਚ ਬਿਠਾ ਦਿੱਤਾ ਹੈ ਤੇ ਇਹ ਉਨ੍ਹਾਂ ਨੂੰ ਬਰਦਾਸ਼ਤ ਨਹੀ ਹੋ ਰਿਹਾ . ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੇ ਸੂਬੇ ਦੇ ਵਿਕਾਸ ਨੂੰ ਦੇਖ ਵਿਰੋਧੀ ਪਾਰਟੀਆਂ ਦੇ ਆਗੂ ਬੌਖਲਾਹਟ ਚ ਹਨ ਇਸ ਲਈ ਆਪਣੇ ਆਪ ਨੂੰ ਸੁਰਖੀਆਂ ਚ ਬਣਾਉਣ ਲਈ ਕੁੱਝ ਨਾ ਕੁੱਝ ਹੱਥ ਕੰਡੇ ਅਪਣਾਉਂਦੇ ਰਹਿੰਦੇ ਹਨ ।
You may like
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਆਰਡਰ ਦੀ ਕਾਪੀ ਲੈਣ ਸਮੇਂ ਅਧਿਆਪਕ ਹੋਏ ਭਾਵੁਕ, ਕਿਹਾ! ਅਨਮੋਲ ਤੋਹਫ਼ੇ ਨੂੰ ਜਿੰਦਗੀ ਭਰ ਰੱਖਾਂਗੇ ਯਾਦ
-
ਚੇਅਰਮੈਨ ਮੱਕੜ ਨੇ ਜਿਲ੍ਹਾ ਲੁਧਿਆਣਾ ਦੇ ਬਲਾਕ ਇੰਚਾਰਜਾਂ ਨਾਲ ਕੀਤੀ ਮੀਟਿੰਗ
-
ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਨੇ ਬੁੱਢਾ ਦਰਿਆ ਦਾ ਕੀਤਾ ਮੁਆਇਨਾ
-
ਵਿਧਾਇਕ ਛੀਨਾ ਦੀ ਅਗਵਾਈ ‘ਚ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ