ਪੰਜਾਬੀ

ਹੁਨਰ ਵਿਕਾਸ ਮਿਸ਼ਨ ਵੱਲੋਂ ਪਲੇਸਮੈਂਟ ਕੈਂਪ ਮੌਕੇ 205 ਉਮੀਦਵਾਰਾਂ ਦੀ ਨੌਕਰੀ ਲਈ ਚੋਣ

Published

on

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਹੇਠ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਸਥਾਨਕ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ, ਗੌਰਮਿੰਟ ਆਈ.ਟੀ.ਆਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਕੈਂਪ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ. ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਇਸ ਮੌਕੇ ਹੁਨਰ ਵਿਕਾਸ ਕੇਂਦਰ ਦਾ ਦੌਰਾ ਕਰਦਿਆਂ ਨੌਜਵਾਨਾਂ ਨਾਲ ਗੱਲਬਾਤ ਕੀਤੀ ਗਈ।

ਇਸ ਦੌਰਾਨ ਉਨ੍ਹਾਂ ਵੱਲੋਂ ਵੱਖ ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵੀ ਵਿਚਾਰ ਵਟਾਂਦਰੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੈਂਪ ਮੌਕੇ ਵੱਖ-ਵੱਖ 12 ਨਾਮੀ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਪਲੇਸਮੈਂਟ ਕੈਂਪ ਮੌਕੇ ਕਰੀਬ 325 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 205 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ।
ਇਸ ਮੌਕੇ ਜ਼ਿਲਾ ਰੋਜ਼ਗਾਰ ਅਫਸਰ ਸੁਖਮਨ ਮਾਨ ਵੀ ਉਚੇਚੇ ਤੌਰ ਤੇ ਹਾਜ਼ਰ ਹੋਏ।

ਇਸ ਤੋਂ ਇਲਾਵਾ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਵਿੱਚ ਪ੍ਰਿੰਸ ਕੁਮਾਰ ਮੈਨੇਜਰ, ਨਿਕਿਤਾ ਸਿੰਘ ਮੈਨੇਜਰ, ਮਲਟੀ ਸਕਿੱਲ ਜੋਕਿ ਗ੍ਰਾਮ ਤਰੰਗ ਵੱਲੋਂ ਚਲਾਇਆ ਜਾ ਰਿਹਾ ਹੈ, ਉਨ੍ਹਾਂ ਦੇ ਸਟੇਟ ਹੈੱਡ ਪੁਸ਼ਕਰ ਮਿਸ਼ਰਾ ਅਤੇ ਸੈਂਟਰ ਹੈਡ ਜਤਿੰਦਰਪਾਲ ਸਿੰਘ ਵੀ ਮੌਜੂਦ ਰਹੇ।

Facebook Comments

Trending

Copyright © 2020 Ludhiana Live Media - All Rights Reserved.