Connect with us

ਪੰਜਾਬੀ

ਆਪ ਦੇ ਸੀਨੀਅਰ ਆਗੂ ਪ੍ਰਦੀਪ ਮੋਦਗਿਲ ਆਪਣੇ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਿਲ

Published

on

Senior AAP leader Pradeep Modgil joins Congress along with his associates

ਖੰਨਾ  :     ਸੱਤਾ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਹਲਕਾ ਖੰਨਾ ਅੰਦਰ ਲਗਾਤਾਰ ਵਿਰੋਧੀਆਂ ਨੂੰ ਝਟਕੇ ਦਿੱਤੇ ਜਾ ਰਹੇ ਹਨ। ਜਿੱਥੇ ਪਹਿਲਾਂ ਇਸ ਹਲਕੇ ਅੰਦਰ ਕਈ ਅਕਾਲੀ ਅਤੇ ‘ਆਪ’ ਆਗੂ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਿਲ ਹੋ ਚੁੱਕੇ ਹਨ, ਉੱਥੇ ਹੀ ਫਿਰ ਕਾਂਗਰਸ ਨੇ ਖੰਨਾ ‘ਚ ਆਮ ਆਦਮੀ ਪਾਰਟੀ ਨੂੰ ਝਟਕਾ ਦਿੱਤਾ। ਆਪ’ ਦੇ ਸੀਨੀਅਰ ਆਗੂ ਪ੍ਰਦੀਪ ਮੋਦਗਿਲ ਆਪਣੇ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ।

ਮੋਦਗਿਲ ਆਮ ਆਦਮੀ ਪਾਰਟੀ ਦੇ ਪ੍ਰਭਾਵਸ਼ਾਲੀ ਆਗੂ ਸਨ ਅਤੇ ਨਗਰ ਕੌਂਸਲ ਚੋਣਾਂ ਵੀ ਲੜ ਚੁੱਕੇ ਹਨ। ਮੋਦਗਿਲ ਅਤੇ ਉਨ੍ਹਾਂ ਦੇ ਸਾਥੀਆਂ ਦਾ ਕਾਂਗਰਸ ‘ਚ ਆਉਣ ‘ਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਸਵਾਗਤ ਕੀਤਾ। ਇਸ ਮੌਕੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਜਿਹੜੇ ਵੀ ਆਗੂ ਅਤੇ ਵਰਕਰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਕਾਂਗਰਸ ਵਿਚ ਆ ਰਹੇ ਹਨ, ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੀ ਹਵਾ ਚੱਲ ਰਹੀ ਹੈ। ਸੂਬੇ ਦੇ ਲੋਕ ਮੁੜ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ, ਬਾਕੀ ਪਾਰਟੀਆਂ ਦੂਜੇ, ਤੀਜੇ ਅਤੇ ਚੌਥੇ ਨੰਬਰ ਦੀ ਲੜਾਈ ਲਈ ਮੈਦਾਨ ਵਿਚ ਹਨ, ਕਾਂਗਰਸ ਦੇ ਮੁਕਾਬਲੇ ਕੋਈ ਨਹੀਂ ਹੈ। ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ‘ਚ ਸ਼ਾਮਿਲ ਹੋਣ ਵਾਲੇ ਪ੍ਰਦੀਪ ਮੋਦਗਿਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਦੇ ਹੋਰ ਦਿੱਲੀ ਵਾਲੇ ਆਗੂਆਂ ਦੀ ਸੋਚ ਪੰਜਾਬ ਅਤੇ ਪੰਜਾਬੀਅਤ ਵਿਰੋਧੀ ਹੈ।

Facebook Comments

Trending