ਚੰਡੀਗੜ੍ਹ : ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ 35 ਸਾਲਾ ਵਿਅਕਤੀ ਨੇ ਝੀਲ ਦੇ ਪਿੱਛੇ ਗਲਾ ਵੱਢ ਕੇ ਖੁਦਕੁਸ਼ੀ ਕਰ ਲਈ। ਉਕਤ ਵਿਅਕਤੀ ਦੀ ਲਾਸ਼ ਪੁਲਸ ਨੇ ਸੋਮਵਾਰ ਨੂੰ ਬਰਾਮਦ ਕਰ ਲਈ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਆਪਣੇ ਨਾਲ ਇਲੈਕਟ੍ਰਿਕ ਕਟਰ ਲੈ ਕੇ ਆਇਆ ਸੀ।