Connect with us

ਦੁਰਘਟਨਾਵਾਂ

ਝੁੱਗੀ ‘ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 7 ਮੈਂਬਰਾਂ ਨੇ ਤੋੜਿਆ ਦਮ

Published

on

Seven members of the same family died in a fire in a slum

ਲੁਧਿਆਣਾ : ਲੁਧਿਆਣਾ ‘ਚ ਹੋਏ ਇਕ ਦਰਦਨਾਕ ਹਾਦਸੇ ‘ਚ ਇਕ ਹੀ ਪਰਿਵਾਰ ਦੇ 7 ਲੋਕਾਂ ਨੇ ਦਮ ਤੋੜ ਦਿੱਤਾ ਹੈ । ਤਾਜਪੁਰ ਰੋਡ ਸਥਿਤ ਕੂੜੇ ਦੇ ਡੰਪ ਨੇੜੇ ਬਣੀ ਝੁੱਗੀ ‘ਚ ਬੀਤੀ ਰਾਤ ਅਚਾਨਕ ਅੱਗ ਲੱਗ ਗਈ। ਹਾਦਸੇ ਸਮੇਂ ਝੁੱਗੀ ਅੰਦਰ ਇਕ ਹੀ ਪਰਿਵਾਰ ਦੇ 7 ਮੈਂਬਰ ਸੌਂ ਰਹੇ ਸਨ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਇਕਦਮ ਝੁੱਗੀ ਨੂੰ ਆਪਣੀ ਲਪੇਟ ‘ਚ ਲੈ ਲਿਆ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਆਪਣੀ ਜਾਨ ਬਚਾਉਣ ਦਾ ਮੌਕਾ ਤੱਕ ਨਹੀਂ ਮਿਲਿਆ।

ਅੱਗ ਲੱਗਣ ਕਾਰਨ ਅੰਦਰ ਸੌਂ ਰਹੇ 7 ਲੋਕ ਬੁਰੀ ਤਰ੍ਹਾਂ ਝੁਲਸਣ ਕਾਰਨ ਉਨ੍ਹਾਂ ਨੇ ਦਮ ਤੋੜ ਦਿੱਤਾ । ਜਦੋਂ ਤੱਕ ਆਸ-ਪਾਸ ਦੇ ਲੋਕਾਂ ਨੂੰ ਪਤਾ ਲੱਗਿਆ, ਉਦੋਂ ਤੱਕ ਅੱਗ ਸਭ ਨੂੰ ਆਪਣੀ ਲਪੇਟ ‘ਚ ਲੈ ਚੁੱਕੀ ਸੀ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਥਾਣਾ ਟਿੱਬਾ ਦੀ ਪੁਲਸ ਮੌਕੇ ‘ਤੇ ਪਹੁੰਚੀ।

ਫਾਇਰ ਮੁਲਾਜ਼ਮਾਂ ਨੇ ਅੱਗ ‘ਤੇ ਕਾਬੂ ਪਾਇਆ। ਪੁਲਸ ਨੇਪੀੜਤਾਂ ਦੀਆਂ ਦੇਹਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਐੱਸ. ਐੱਚ. ਓ. ਟਿੱਬਾ ਇੰਸਪੈਕਟਰ ਰਣਧੀਰ ਸਿੰਘ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Facebook Comments

Advertisement

Trending