Connect with us

ਪੰਜਾਬ ਨਿਊਜ਼

ਨਿਯਮਾਂ ਨੂੰ ਛਿੱਕੇ ਟੰਗ ਕੇ ਚੱਲ ਰਹੀਆਂ ਸੱਤ ਪ੍ਰਾਈਵੇਟ ਬੱਸਾਂ ਕੀਤੀਆਂ ਬੰਦ

Published

on

Seven private buses shut down for flouting rules

ਬਠਿੰਡਾ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਚੱਲ ਰਹੀਆਂ ਪ੍ਰਾਈਵੇਟ ਬੱਸਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਅਸਰ ਬਠਿੰਡਾ ਵਿਚ ਵੀ ਵੇਖਣ ਲਈ ਮਿਲਿਆ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਮਾਲਕੀ ਵਾਲੀ ਦੀਪ ਬੱਸ ਕੰਪਨੀ ਦੀਆਂ ਤਿੰਨ ਬੱਸਾਂ ਸਮੇਤ ਸੱਤ ਬੱਸਾਂ ਨੂੰ ਬੰਦ ਕਰ ਦਿੱਤਾ ਹੈ।

ਬਠਿੰਡਾ ਟਰਾਂਸਪੋਰਟ ਵਿਭਾਗ ਦੇ ਆਰਟੀਏ ਬਲਵਿੰਦਰ ਸਿੰਘ ਨੇ ਬੱਸਾਂ ਦੀ ਚੈਕਿੰਗ ਲਈ ਅੱਜ ਖਾਸ ਤੌਰ ‘ਤੇ ਨਾਕਾਬੰਦੀ ਕੀਤੀ। ਇਸ ਦੌਰਾਨ ਉਨਾਂ ਬੱਸਾਂ ਦੇ ਦਸਤਾਵੇਜ਼ ਚੈੱਕ ਕੀਤੇ ਅਤੇ ਨਿਯਮਾਂ ਖ਼ਿਲਾਫ਼ ਸੜਕਾਂ ‘ਤੇ ਦੌੜ ਰਹੀਆਂ ਸੱਤ ਬੱਸਾਂ ਨੂੰ ਬਾਊਂਡ ਕਰ ਦਿੱਤਾ ਗਿਆ। ਆਰਟੀਏ ਦੇ ਲਗਾਏ ਨਾਕੇ ਕਾਰਨ ਪ੍ਰਾਈਵੇਟ ਬੱਸ ਚਾਲਕਾਂ ਵਿਚ ਡਰ ਦਾ ਮਾਹੌਲ ਬਣ ਗਿਆ ਜਿਸ ਕਾਰਨ ਕਈ ਬੱਸਾਂ ਆਪਣਾ ਰੂਟ ਬਦਲ ਕੇ ਬੱਸ ਅੱਡੇ ਵਿਚ ਦਾਖਲ ਹੋਈਆਂ।

ਆਰਟੀਏ ਬਲਵਿੰਦਰ ਸਿੰਘ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਹਨ ਕਿ ਨਿਯਮਾਂ ਨੂੰ ਛਿੱਕੇ ਟੰਗ ਕੇ ਬੱਸਾਂ ਨੂੰ ਸੜਕਾਂ ‘ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਅੱਜ ਚੈਕਿੰਗ ਦੌਰਾਨ ਦੇਖਿਆ ਗਿਆ ਕਿ ਕਈ ਪ੍ਰਾਈਵੇਟ ਬੱਸਾਂ ਕੋਲ ਉਨਾਂ ਦੇ ਦਸਤਾਵੇਜ਼ ਵੀ ਪੂਰੇ ਨਹੀਂ ਸਨ। ਉਨਾਂ ਦੱਸਿਆ ਕਿ ਕਈ ਪ੍ਰਾਈਵੇਟ ਬੱਸ ਮਾਲਕਾਂ ਨੇ ਟੈਕਸ ਅਦਾ ਨਹੀਂ ਕੀਤਾ ਜਿਸ ਕਾਰਨ ਉਨਾਂ ਦੀਆਂ ਬੱਸਾਂ ਨੂੰ ਅੱਜ ਬੰਦ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਜਦੋਂ ਪ੍ਰਾਈਵੇਟ ਬੱਸ ਮਾਲਕ ਆਪਣਾ ਟੈਕਸ ਅਦਾ ਕਰ ਦੇਣਗੇ ਤਾਂ ਤੁਰੰਤ ਹੀ ਉਨਾਂ ਦੀਆਂ ਬੱਸਾਂ ਨੂੰ ਰਿਲੀਜ਼ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਬੱਸ ਮਾਲਕਾਂ ਨੇ ਸਵਾਰੀਆਂ ਤੋਂ ਪੈਸੇ ਵਸੂਲ ਲਏ ਹਨ, ਪਰ ਪੰਜਾਬ ਦੇ ਖ਼ਜ਼ਾਨੇ ਵਿਚ ਟੈਕਸ ਜਮ੍ਹਾ ਨਹੀਂ ਕਰਵਾਇਆ। ਉਨਾਂ ਦੱਸਿਆ ਕਿ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਆਦੇਸ਼ਾਂ ‘ਤੇ ਬੱਸਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

Facebook Comments

Trending