ਪੰਜਾਬ ਨਿਊਜ਼

ਕਿਸਾਨ ਆਗੂਆਂ ਦਾ ਸਨਮਾਨ ਕਰੇਗੀ SGPC: ਹਰਜਿੰਦਰ ਧਾਮੀ

Published

on

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਕਿਸਾਨ ਸੰਘਰਸ਼ ਦੀ ਜਿੱਤ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ 13 ਦਸੰਬਰ ਨੂੰ ਕਿਸਾਨ ਆਗੂਆਂ ਦਾ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨ ਕਰੇਗੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਦੀ ਸਹਿਯੋਗੀ ਰਹੀ ਹੈ ਅਤੇ ਭਵਿੱਖ ਵਿਚ ਵੀ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ। ਐਡਵੋਕੇਟ ਧਾਮੀ ਨੇ ਅੰਤਿ੍ਰੰਗ ਕਮੇਟੀ ਦੇ ਹੋਰ ਫ਼ੈਸਲਿਆਂ ਬਾਰੇ ਜਾਰਕਾਰੀ ਦਿੰਦਿਆਂ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 21 ਤੋਂ 30 ਦਸੰਬਰ ਤੱਕ ਸਾਦੇ ਲੰਗਰ ਚਲਾਏ ਜਾਣਗੇ। ਇਸ ਦੌਰਾਨ ਹਰ ਗੁਰਦੁਆਰੇ ਅੰਦਰ ਲੰਗਰਾਂ ਵਿਚ ਮਿੱਠੇ ਪਦਾਰਥ ਨਹੀਂ ਬਣਾਏ ਜਾਣਗੇ।

ਉਨ੍ਹਾਂ ਕਿਹਾ ਕਿ ਪੰਦਰਵਾੜੇ ਦੌਰਾਨ ਸਾਹਿਬਜ਼ਾਦਿਆਂ ਤੇ ਹੋਰ ਸ਼ਹੀਦਾਂ ਨੂੰ ਯਾਦ ਕਰਦਿਆਂ ਜਾਪ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਮਿਊਜੀਅਮ ਜੋ ਉਸਾਰੀ ਅਧੀਨ ਹੈ, ਨੂੰ ਜਲਦ ਮੁਕੰਮਲ ਕਰਕੇ ਸੰਗਤ ਅਰਪਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੀਵਾਨ ਟੋਡਰ ਮੱਲ ਦੀ ਇਤਿਹਾਸਕ ਜਹਾਜ ਹਵੇਲੀ ਦੀ ਸੰਭਾਲ ਲਈ ਇਕ ਕਮੇਟੀ ਸਥਾਪਤ ਕੀਤੀ ਗਈ ਹੈ।

Facebook Comments

Trending

Copyright © 2020 Ludhiana Live Media - All Rights Reserved.