ਪੰਜਾਬੀ

SGPC ਨੇ ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਚੁੱਕਿਆ ਇਹ ਕਦਮ

Published

on

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ਾਂ-ਵਿਦੇਸ਼ਾਂ ਤੋਂ ਦਰਸ਼ਨ-ਇਸ਼ਨਾਨ ਕਰਨ ਲਈ ਆਉਣ ਵਾਲੀਆਂ ਸੰਗਤਾਂ ਨੂੰ ਸਿੱਖ ਧਰਮ, ਸਿੱਖ ਇਤਿਹਾਸ ਤੇ ਸਿੱਖ ਸਿਧਾਂਤ ਦੇ ਨਾਲ-ਨਾਲ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਦੀ ਜਾਣਕਾਰੀ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਪਹਿਲਕਦਮੀ ਕਰਦਿਆਂ 13 ਗਾਈਡ ਭਰਤੀ ਕੀਤੇ ਗਏ ਹਨ। ਇਹ ਸਾਰੇ ਗਾਈਡ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਤੇ ਦੇਖ-ਰੇਖ ਹੇਠ ਆਏ ਸੈਲਾਨੀਆਂ ਨੂੰ ਜਾਣਕਾਰੀ ਪ੍ਰਦਾਨ ਕਰਦੇ ਹਨ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਸਾਰੇ ਹੀ ਪੋਸਟ ਗ੍ਰੈਜੂਏਟ (ਐੱਮ. ਏ.) ਨੌਜਵਾਨ ਹਨ। ਇਨ੍ਹਾਂ ’ਚੋਂ ਕੁਝ ਇਕ ਤਾਂ ਡਬਲ ਐੱਮ. ਏ. ਵੀ ਹਨ। ਦੇਸ਼-ਵਿਦੇਸ਼ ਤੋਂ ਆਈ ਗ਼ੈਰ-ਸਿੱਖ ਸੰਗਤ ਨੂੰ ਹਿੰਦੀ ਵਿਚ ਸਿੱਖ ਧਰਮ, ਸਿੱਖ ਇਤਿਹਾਸ ਤੇ ਸਿੱਖ ਸਿਧਾਂਤ ਦੇ ਨਾਲ-ਨਾਲ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਹਰ ਸਮੇਂ ਤਿੰਨ ਗਾਈਡ ਤਾਇਨਾਤ ਕੀਤੇ ਗਏ ਹਨ। ਇਹ ਗਾਈਡ ਗ਼ੈਰ-ਸਿੱਖ ਸ਼ਰਧਾਲੂਆਂ ਦੇ ਨਾਲ-ਨਾਲ ਵਿਦੇਸ਼ ਤੋਂ ਆਏ ਗ਼ੈਰ-ਭਾਰਤੀਆਂ ਨੂੰ ਮੁਫ਼ਤ ਵਿਚ ਸੇਵਾਵਾਂ ਮੁਹੱਈਆ ਕਰਵਾਉਂਦੇ ਹਨ।

ਲੋੜ ਪੈਣ ’ਤੇ ਇਹ ਗਾਈਡ ਨਾਲ ਚੱਲ ਕੇ ਪਰਿਕਰਮਾ ਵਿਚਲੀਆਂ ਇਤਿਹਾਸਕ ਇਮਾਰਤਾਂ ਦੀ ਜਾਣਕਾਰੀ ਵੀ ਪ੍ਰਦਾਨ ਕਰਦੇ ਹਨ। ਸ੍ਰੀ ਦਰਬਾਰ ਸਾਹਿਬ ਤੇ ਸਿੱਖ ਧਰਮ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਇਹ ਗਾਈਡ ਹਿੰਦੀ ਤੇ ਅੰਗਰੇਜ਼ੀ ਦਾ ਮੁਫ਼ਤ ਲਿਟਰੇਚਰ ਵੀ ਦਿੰਦੇ ਹਨ। ਇਸੇ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਚ ਸਰਾਂ ਸ੍ਰੀ ਗੁਰੂ ਰਾਮਦਾਸ ਅਤੇ ਘੰਟਾਘਰ ਬਾਹੀ ’ਤੇ ਸਹਾਇਤਾ ਕੇਂਦਰ ਵੀ ਬਣਾਏ ਗਏ ਹਨ। ਇਨ੍ਹਾਂ ਸਹਾਇਤਾ ਕੇਂਦਰਾਂ ਵਿਚ ਫਰਾਟੇਦਾਰ ਅੰਗਰੇਜ਼ੀ ਬੋਲ ਕੇ ਸ੍ਰੀ ਦਰਬਾਰ ਸਾਹਿਬ ਆਏ ਸ਼ਰਧਾਲੂਆਂ ਦੀ ਸੇਵਾ ਕਰ ਰਹੇ ਹਨ।

Facebook Comments

Trending

Copyright © 2020 Ludhiana Live Media - All Rights Reserved.