Connect with us

ਇੰਡੀਆ ਨਿਊਜ਼

SGPC ਦੇ ਕਾਲਜ ਮੁਲਾਜ਼ਮ ਤਰਸ ਰਹੇ ਹਨ ਤਨਖ਼ਾਹਾਂ ਨੂੰ

Published

on

SGPC's college employees are craving salaries

ਤੁਹਾਨੂੰ ਦੱਸ ਦਿੰਦੇ ਹਾਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਸਾਰ ਦਾ ਸਭ ਵੱਡਾ ਧਾਰਮਿਕ ਅਦਾਰਾ ਹੈ, ਜਿਸ ਕੋਲ 20 ਹਜ਼ਾਰ ਏਕੜ ਤੋਂ ਜ਼ਿਆਦਾ ਜ਼ਮੀਨ ਹੈ, ਅਰਬਾਂ ਰੁਪਏ ਦੀ ਜਾਇਦਾਦ ਹੈ ਅਤੇ ਸਾਰੇ ਇਤਿਹਾਸਕ ਗੁਰੂ ਘਰਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕੋਲ ਹੈ। ਅਰਬਾਂ ਰੁਪਏ ਦੀ ਆਮਦਨ ਹੋਣ ਦੇ ਬਾਵਜੂਦ ਵੀ ਕਮੇਟੀ ਦੇ ਕਾਲਜਾਂ ਤੇ ਵਿੱਦਿਅਕ ਅਦਾਰਿਆ ਦਾ ਬੁਰਾ ਹਾਲ ਹੈ ਅਤੇ ਕਈ ਕਾਲਜ ਬੰਦ ਹੋਣ ਕਿਨਾਰੇ ਹਨ।ਪਿਛਲੇ ਲਗਭਗ 14 ਮਹੀਨਿਆਂ ਤੋਂ ਇਨ੍ਹਾਂ ਕਾਲਜਾਂ ਦੇ ਮੁਲਾਜ਼ਮ ਤਨਖਾਹਾਂ ਨੂੰ ਤਰਸਦੇ ਹਨ, ਪ੍ਰਤੂੰ ਬੀਬੀ ਜਗੀਰ ਕੌਰ ਸਿਆਸੀ ਰੈਲੀਆਂ ਵਿਚ ਵਿਅਸਤ ਹੈ। ਇਹ ਗੱਲ ਅੱਜ ਇਥੇ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਸੰਦੀਪ ਸਿੰਘ ਰੁਪਾਲੋਂ ਨੇ ਕਹੀ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮਾਂ ਨੂੰ ਇੰਨੇ ਸਮੇਂ ਤੋਂ ਤਨਖਾਹਾਂ ਨਹੀਂ ਮਿਲੀਆਂ, ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਕਿੰਨਾ ਮੁਸ਼ਕਲ ਹੈ, ਇਸ ਦਾ ਅੰਦਾਜ਼ਾ ਵੀ ਨਹੀਂ ਲਾਇਆ ਜਾ ਸਕਦਾ।

ਉੱਥੇ ਹੀ ਉਨ੍ਹਾਂ ਕਿਹਾ ਕਿ ਕਮੇਟੀ ਕੋਲ ਸਿਆਸੀ ਰੈਲੀਆਂ ਵਿਚ ਲੰਗਰ ਪਹੁੰਚਾਉਣ ਲਈ, ਪ੍ਰਧਾਨਾਂ ਤੇ ਸਕੱਤਰਾਂ ਨੂੰ ਗੱਡੀਆਂ ਵਿਚ ਨਜਾਇਜ਼ ਤੌਰ ’ਤੇ ਤੇਲ ਪਾਉਣ, ਚਹੇਤੇ ਮੁਲਾਜ਼ਮਾਂ ਨੂੰ ਲੱਖਾਂ ਰੁਪਏ ਤਨਖਾਹਾਂ ਦੇਣ ਲਈ ਪੈਸਾ ਹੈ, ਪ੍ਰਤੂੰ ਕਾਲਜਾਂ ਦੇ ਮੁਲਾਜ਼ਮਾਂ ਲਈ ਨਹੀਂ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਰਾ ਕੁੱਝ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਨੂੰ ਫੇਲ੍ਹ ਕਰਕੇ ਨਿੱਜੀ ਹਿੱਤਾਂ ਨੂੰ ਸੌਂਪਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦ ਮੁਲਾਜ਼ਮਾਂ ਨੂੰ ਤਨਖਾਹਾਂ ਦਾ ਬਕਾਇਆ ਜਾਰੀ ਕੀਤਾ ਜਾਵੇ ਨਹੀਂ ਤਾਂ ਬੀਬੀ ਜਗੀਰ ਕੌਰ ਮਾੜੇ ਪ੍ਰਬੰਧ ਦੀ ਜ਼ਿੰਮੇਵਾਰੀ ਕਬੂਲਦੇ ਹੋਏ ਅਹੁਦੇ ਤੋਂ ਅਸਤੀਫਾ ਦੇਣ।

Facebook Comments

Trending