Connect with us

ਪੰਜਾਬ ਨਿਊਜ਼

ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮੁੱਖ ਮੰਤਰੀ

Published

on

Shaheed Bhagat Singh, Shaheed Kartar Singh Sarabha and other martyrs should be given Bharat Ratna: Chief Minister

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਤੰਤਰਤਾ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ।

ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ ਤੇ ਹੋਰਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਐਵਾਰਡ ਦੀ ਸੋਭਾ ਹੋਰ ਵਧੇਗੀ।

ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਦੇਸ਼ ਨੂੰ ਵਿਦੇਸ਼ੀ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਇਹ ਐਵਾਰਡ ਦਿੱਤਾ ਜਾਵੇ। ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਇਸ ਮਸਲੇ ਨੂੰ ਕੇਂਦਰ ਸਰਕਾਰ ਕੋਲ ਚੁੱਕੇਗੀ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਹਵਾਈ ਅੱਡਿਆਂ, ਯੂਨੀਵਰਸਿਟੀਆਂ ਤੇ ਹੋਰ ਸੰਸਥਾਵਾਂ ਦੇ ਨਾਂ ਇਨ੍ਹਾਂ ਸ਼ਹੀਦਾਂ ਦੇ ਨਾਮ ਉਤੇ ਰੱਖਣਾ ਸ਼ਹੀਦਾਂ ਦੀ ਵਿਰਾਸਤ ਨੂੰ ਲੰਮੇ ਸਮੇਂ ਤੱਕ ਕਾਇਮ ਰੱਖਣ ਲਈ ਕਾਫ਼ੀ ਅਹਿਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦਾ ਨਿਰਮਾਣ ਕਾਰਜ ਜਲਦੀ ਪੂਰਾ ਕਰੇਗੀ।

ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਪੰਜਾਬ ਦੀ ਏਅਰ ਕੁਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਨਾਲ ਸਮਾਂ ਤੇ ਪੈਸਾ ਬਚੇਗਾ ਤੇ ਯਾਤਰੀਆਂ ਦੀ ਖੱਜਲ-ਖੁਆਰੀ ਖ਼ਤਮ ਹੋਵੇਗੀ।

Facebook Comments

Trending