Connect with us

ਪੰਜਾਬੀ

ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਹੀ ਸਰਕਾਰ ਬਣੇਗੀ : ਢਿੱਲੋਂ, ਗਰੇਵਾਲ

Published

on

Shiromani Akali Dal and BSP to form government in Assembly elections: Dhillon, Grewal

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੋਗਾ ਵਿਖੇ ਕੀਤੀ ਇਤਿਹਾਸਕ ਰੈਲੀ ‘ਚ ਸ਼ਾਮਲ ਲੋਕਾਂ ਦੇ ਇਕੱਠ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਅਤੇ ਕਰਮਜੀਤ ਸਿੰਘ ਗਰੇਵਾਲ ਨੇ ਵੱਡੇ ਕਾਫ਼ਲੇ ਸਮੇਤ ਰੈਲੀ ‘ਚ ਸ਼ਿਰਕਤ ਕਰਨ ਮੌਕੇ ਕੀਤਾ।

ਢਿੱਲੋਂ ਅਤੇ ਗਰੇਵਾਲ ਨੇ ਕਿਹਾ ਕਿ ਰੈਲੀ ‘ਚ ਵੱਡੇ ਇਕੱਠ ਨੇ ਸਾਬਤ ਕਰ ਦਿੱਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਹੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰਨਾਂ ਵਿਰੋਧੀਆਂ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਨੂੰ ਸੱਤਾ ‘ਚ ਦੇਖਣਾ ਚਾਹੁੰਦੇ ਹਨ।

ਢਿੱਲੋਂ ਅਤੇ ਗਰੇਵਾਲ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਦਾ ਭਲਾ ਤਾਂ ਕੀ ਕਰਨਾ ਸੀ, ਬਲਕਿ ਆਪਸੀ ਕਾਟੋ-ਕਲੇਸ਼ ਵਿੱਚ ਵੀ ਸਮਾਂ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਹੁਣ ਕਾਂਗਰਸ ਪਾਰਟੀ ਨੂੂੰ ਸਬਕ ਸਿਖਾਉਣ ਲਈ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ।

Facebook Comments

Trending