Connect with us

ਪੰਜਾਬੀ

ਸ਼੍ਰੋਮਣੀ ਅਕਾਲੀ ਦਲ-ਬਸਪਾ ਪੰਜਾਬ ਵਿੱਚ ਭਾਰੀ ਬਹੁਮਤ ਹਾਸਲ ਕਰੇਗੀ : ਗਰੇਵਾਲ  

Published

on

Shiromani Akali Dal-BSP will get overwhelming majority in Punjab: Grewal

ਲੁਧਿਆਣਾ: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਜਿੱਤ ਯਕੀਨੀ ਲੱਗ ਰਹੀ ਹੈ।

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਬੀ.ਆਰ.ਐਸ.ਨਗਰ, ਬਾੜੇਵਾਲ ਰੋਡ, ਪੰਜਾਬ ਮਾਤਾ ਨਗਰ ਅਤੇ ਹੋਰ ਖੇਤਰਾਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਗਰੇਵਾਲ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਤੋਂ ਮਿਲ ਰਿਹਾ ਸਮਰਥਨ ਇਹ ਦਰਸਾਉਂਦਾ ਹੈ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਇਹ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰੇਗੀ।

ਇਸ ਦੇ ਨਾਲ ਹੀ ਗਰੇਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਕਿਹਾ ਕਿ ਉਹ ਦਿੱਲੀ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ‘ਚ ਨਾਕਾਮ ਰਹੇ ਹਨ ਅਤੇ ਹੁਣ ਪੰਜਾਬ ਦੇ ਵੋਟਰਾਂ ਨੂੰ ਲੁਭਾਉਣ ਲਈ ਉਹੀ ਝੂਠੇ ਵਾਅਦੇ ਅਤੇ ਨੀਤੀਆਂ ਪੇਸ਼ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਲਈ ਕੇਜਰੀਵਾਲ ਅਤੇ ਉਨ੍ਹਾਂ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਸੂਬੇ ਨੂੰ ਬਰਬਾਦ ਕਰ ਦੇਣਗੇ।

ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੀ ਪਾਰਟੀ ਹੈ ਅਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਮਸਲੇ ਹੱਲ ਕਰਨ ਦੇ ਸਮਰੱਥ ਹੈ।  ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ 10 ਸਾਲਾਂ ਦੇ ਰਾਜ ਦੌਰਾਨ ਮੈਰੀਟੋਰੀਅਸ ਸਕੂਲ ਸ਼ੁਰੂ ਕਰਵਾਏ, ਹਾਈਵੇਜ ਬਣਾਏ, ਲੋਕਾਂ ਲਈ ਸੁਵਿਧਾ ਕੇਂਦਰ ਖੋਲ੍ਹੇ ਅਤੇ ਹੋਰ ਵਿਕਾਸ ਕਾਰਜ ਕਰਵਾਏ।  ਜਦੋਂ ਕਿ ਪਿਛਲੇ 5 ਸਾਲਾਂ ਦੌਰਾਨ ਸੂਬੇ ਵਿੱਚ ਕੋਈ ਵੱਡਾ ਵਿਕਾਸ ਨਹੀਂ ਹੋਇਆ।

Facebook Comments

Trending