Connect with us

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਢਾਂਡਾ ਨੇ ਭਾਰਤੀ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ

Published

on

Shiromani Akali Dal candidate Dhanda lodged a complaint with the Election Commission of India

ਲੁਧਿਆਣਾ  :  ਸਾਬਕਾ ਅਕਾਲੀ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਤਮ ਨਗਰ ਤੋਂ ਉਮੀਦਵਾਰ ਹਰੀਸ਼ ਰਾਏ ਢਾਂਡਾ ਨੇ ਭਾਰਤੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾ ਕੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ, ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਅਤੇ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਸਿੱਧੂ ਦੇ ਚੋਣ ਖਰਚੇ ਦੇ ਆਡਿਟ ਦੀ ਮੰਗ ਕੀਤੀ ਹੈ।

ਭਾਰਤੀ ਚੋਣ ਕਮਿਸ਼ਨ ਨੂੰ ਆਪਣੀ ਸ਼ਿਕਾਇਤ ਵਿਚ ਢਾਂਡਾ ਨੇ ਕਿਆ ਹੈ ਕਿ ਉਕਤ ਉਮੀਦਵਾਰਾਂ ਵਲੋਂ ਚੋਣ ਕਮਿਸ਼ਨ ਦੇ ਹੁਕਮਾਂ ਦੀ ਸ਼ਰ੍ਹੇਆਮ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਚੋਣ ਕਮਿਸ਼ਨ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਤੋਂ ਵੱਧ ਖਰਚ ਕੀਤਾ ਜਾ ਰਿਹਾ ਹੈ, ਇਸ ਕਾਰਨ ਇਨ੍ਹਾਂ ਉਮੀਦਵਾਰਾਂ ਦਾ ਆਡਿਟ ਕਰਵਾਇਆ ਜਾ ਸਕੇ ਤਾਂ ਜੋ ਹਲਕੇ ‘ਚ ਸਹੀ ਉਮੀਦਵਾਰ ਦੀ ਚੋਣ ਹੋ ਸਕੇ।

ਉਨ੍ਹਾਂ ਕਿਹਾ ਕਿ ਉਹ ਕਾਨੂੰਨ ਨੂੰ ਮੰਨਣ ਵਾਲੇ ਵਿਅਕਤੀ ਹਨ ਅਤੇ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਹੀ ਚੋਣ ਪ੍ਰਚਾਰ ਕਰ ਰਹੇ ਹਨ ਪਰ ਵਿਰੋਧੀਆਂ ਵਲੋਂ ਸ਼ਰ੍ਹੇਆਮ ਕਾਨੂੰਨ ਦੀ ਉਲੰਘਣਾ ਕਰਕੇ ਹਲਕੇ ‘ਚ ਦਹਿਸ਼ਤ ਫੈਲਾਈ ਜਾ ਰਹੀ ਹੈ।

Facebook Comments

Trending