Connect with us

ਇੰਡੀਆ ਨਿਊਜ਼

ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Published

on

Shiromani Committee seeks passports from pilgrims going to Pakistan on Baisakhi

ਅੰਮ੍ਰਿਤਸਰ : ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਕਰੇਗੀ। ਇਸ ਦੇ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਗਏ ਹਨ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਇਹ ਜਥਾ ਗੁਰਦੁਆਰਾ ਪੰਜਾ ਸਾਹਿਬ ਸਮੇਤ ਵੱਖ-ਵੱਖ ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਵੇਗਾ। ਜੱਥੇ ਵਿਚ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 20 ਜਨਵਰੀ ਤਕ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਯਾਤਰਾ ਵਿਭਾਗ ਵਿੱਚ ਜਮ੍ਹਾਂ ਕਰਵਾ ਸਕਦੇ ਹਨ।

ਸੰਗਤ ਨੂੰ ਆਪਣੇ ਪਾਸਪੋਰਟ ਦੇ ਨਾਲ-ਨਾਲ ਆਪਣੇ ਇਲਾਕੇ ਦੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਿਸ਼ ਤੇ ਸ਼ਨਾਖਤੀ ਕਾਰਡ ਵੀ ਜਮ੍ਹਾਂ ਕਰਵਾਉਣਾ ਪਵੇਗਾ । ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਪਛਾਣ ਪੱਤਰ ਵਜੋਂ ਜਮ੍ਹਾਂ ਕਰਵਾਈ ਜਾ ਸਕਦੀ ਹੈ।

Facebook Comments

Trending