Connect with us

ਧਰਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਲਈ 74 ਗ੍ੰਥੀ ਸਿੰਘ ਨਿਯੁਕਤ

Published

on

Shiromani Gurdwara Parbandhak Committee Appoints 74 Ganthi Singhs For Historical Gurdwaras

ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ‘ਚ ਸੇਵਾਵਾਂ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗ੍ੰਥੀ ਸਿੰਘਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਟੈਸਟ ਤੇ ਇੰਟਰਵਿਊ ਦੇ ਆਧਾਰ ‘ਤੇ 74 ਗ੍ੰਥੀ ਸਿੰਘਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ‘ਚੋਂ 44 ਦੇ ਕਰੀਬ ਗ੍ੰਥੀ ਸਿੰਘਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਗਏ ਹਨ।

ਨਿਯੁਕਤੀ ਪੱਤਰ ਦੇਣ ਸਮੇਂ ਬੀਬੀ ਜਗੀਰ ਕੌਰ ਨੇ ਗ੍ੰਥੀ ਸਿੰਘਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਘਰ ਦੇ ਵਜ਼ੀਰ ਗ੍ੰਥੀ ਸਿੰਘ ਦੀ ਸੇਵਾ ਬਹੁਤ ਪਵਿੱਤਰ ਹੈ ਤੇ ਇਸ ਦੀ ਪਵਿੱਤਰਤਾ ਅਤੇ ਮਰਯਾਦਾ ਨੂੰ ਬਹਾਲ ਰੱਖਣਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਮੌਕੇ ਪੰਥਕ ਰਹਿਤ ਮਰਯਾਦਾ ਦੇ ਪਾਬੰਦ ਰਹਿਣਾ ਵੀ ਗ੍ੰਥੀ ਸਿੰਘ ਦੀ ਸੇਵਾ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖ ਵਿਰੋਧੀਆਂ ਵੱਲੋਂ ਕਈ ਤਰ੍ਹਾਂ ਦੀਆਂ ਸ਼ਰਾਰਤਾਂ ਗੁਰਦੁਆਰਾ ਸਾਹਿਬਾਨ ਵਿਖੇ ਕੀਤੀਆਂ ਜਾਂਦੀਆਂ ਹਨ ਅਤੇ ਬੇਅਦਬੀ ਦੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ। ਅਜਿਹੇ ਵਿਚ ਗ੍ੰਥੀ ਸਿੰਘ ਦੀ ਜ਼ੁੰਮੇਵਾਰੀ ਬਣਦੀ ਹੈ ਕਿ ਉਹ ਗੁਰਦੁਆਰਾ ਸਾਹਿਬਾਨ ਦੀ ਨਿਗਰਾਨੀ ਲਈ ਸੁਚੇਤ ਰੂਪ ਵਿਚ ਕਾਰਜ ਕਰਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਸੇਵਾ ਸੰਭਾਲ ਦੀ ਮਰਯਾਦਾ ਸਾਨੂੰ ਇਤਿਹਾਸ ‘ਚੋਂ ਮਿਲਦੀ ਹੈ, ਕਿਉਂਕਿ ਪੰਜਵੇਂ ਪਾਤਸ਼ਾਹ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਮੌਕੇ ਗ੍ੰਥੀ ਵਜੋਂ ਨਿਯੁਕਤੀ ਲਈ ਬਾਬਾ ਬੁੱਢਾ ਵਰਗੇ ਸੂਝਵਾਨ ਸਿੱਖ ਦੀ ਚੋਣ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਵੀ ਗ੍ੰਥੀ ਸਿੰਘਾਂ ਨੂੰ ਸੰਬੋਧਨ ਕਰਦਿਆਂ ਪੰਥਕ ਮਾਣ-ਮਰਿਯਾਦਾ ਅਨੁਸਾਰ ਸੇਵਾ ਸੰਭਾਲ ਕਰਨ ਦੀ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਗ੍ੰਥੀ ਸਿੰਘ ਨੂੰ ਆਪਣੇ ਸੇਵਾ ਸਥਾਨ ਦੇ ਆਲੇ-ਦੁਆਲੇ ਨਗਰਾਂ ਵਿਚ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ।

Facebook Comments

Trending