Connect with us

ਪੰਜਾਬੀ

ਸ਼ਿਵਾਲਿਕ ਨੂੰ ਭਾਰੀ ਬਹੁਮਤ ਨਾਲ ਜੇਤੂ ਬਣਾਉਣ ਦਾ ਲਿਆ ਅਹਿਦ

Published

on

Shivalik vowed to win by a landslide

ਲੁਧਿਆਣਾ : ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਸੰਗੋਵਾਲ ਵਿਖੇ ਆਈ.ਟੀ. ਵਿੰਗ ਹਲਕਾ ਗਿੱਲ ਦੇ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਹੋਈ, ਜਿਸ ਵਿਚ ਹਲਕਾ ਇੰਚਾਰਜ ਅਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ, ਬਹੁਜਨ ਸਮਾਜ ਪਾਰਟੀ ਹਲਕਾ ਗਿੱਲ ਪ੍ਰਧਾਨ ਦੇ ਪ੍ਰਧਾਨ ਭਾਗ ਸਿੰਘ ਸ਼ਰੀਂਹ ਵਿਸ਼ੇਸ਼ ਤੌਰ ‘ਤੇ ਵਰਕਰਾਂ ਨੂੰ ਜਾਗਰੂਕ ਕਰਨ ਲਈ ਹਾਜ਼ਰ ਹੋਏ।

ਮੀਟਿੰਗ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਸ਼ਿਵਾਲਿਕ ਨੇ ਆਪਣੇ ਪਹਿਲੇ ਵਿਧਾਇਕ ਕਾਰਜਕਾਲ ਦੌਰਾਨ ਹਲਕਾ ਗਿੱਲ ਵਿਖੇ ਅਰਬਾਂ ਰੁਪਏ ਦੇ ਕਰਵਾਏ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਸ. ਸ਼ਿਵਾਲਿਕ ਵਲੋਂ ਹਲਕਾ ਗਿੱਲ ਵਿਚ ਨਵੀਂਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ।

ਅਖ਼ੀਰ ਵਿਚ ਸਮੂਹ ਨਗਰ ਨਿਵਾਸੀਆਂ ਨੇ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਸ. ਸ਼ਿਵਾਲਿਕ ਨੂੰ ਹਲਕਾ ਗਿੱਲ ‘ਚੋਂ ਭਾਰੀ ਬਹੁਮੱਤ ਨਾਲ ਜੇਤੂ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਆਈ.ਟੀ. ਵਿੰਗ ਸਰਕਲ ਆਲਮਗੀਰ ਦੇ ਪ੍ਰਧਾਨ ਧਰਮਿੰਦਰ ਸਿੰਘ ਗਿੱਲ ਸੰਗੋਵਾਲ, ਛਿੰਦਰ ਸਿੰਘ ਗਿੱਲ, ਦਵਿੰਦਰ ਸਿੰਘ, ਬਹਾਦਰ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।

Facebook Comments

Trending