ਪੰਜਾਬੀ

ਪਦਮਸ਼੍ਰੀ ਰਜਿੰਦਰ ਗੁਪਤਾ ਨੂੰ ਸਦਮਾ, ਮਾਤਾ ਦਾ ਦੇ/ਹਾਂਤ

Published

on

ਲੁਧਿਆਣਾ : ਟ੍ਰਾਈਡੈਂਟ ਦੇ ਪਦਮਸ਼੍ਰੀ ਰਜਿੰਦਰ ਗੁਪਤਾ ਤੇ ਆਈਓਐਲ ਦੇ ਵਰਿੰਦਰ ਗੁਪਤਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਤਾ ਸ਼੍ਰੀਮਤੀ ਮਾਯਾ ਦੇਵੀ ਪਤਨੀ ਸਵਰਗਵਾਸੀ ਨੌਹਰ ਚੰਦ ਗੁਪਤਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਇਸ ਸੰਸਾਰ ਤੋਂ ਰੁਖ਼ਸਤ ਹੋ ਗਏ। ਜਿਕਰਯੋਗ ਹੈ ਕਿ ਮਾਤਾ ਸ਼੍ਰੀਮਤੀ ਮਾਯਾ ਦੇਵੀ ਜੀ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ. ਜਿਸ ਕਰਕੇ ਉਹਨਾਂ ਦਾ ਸੀਐੱਮਸੀ ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਸੀ.ਜਿੱਥੇ ਉਹਨਾਂ ਦਾ 90 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।

ਮਾਤਾ ਸ਼੍ਰੀਮਤੀ ਮਾਯਾ ਦੇਵੀ ਦਾ ਅੰਤਿਮ ਸੰਸਕਾਰ ਲੁਧਿਆਣਾ ਦੇ ਕੇਵੀਐਮ ਸਕੂਲ ਦੇ ਪਿੱਛੇ, ਸਿਵਲ ਲਾਈਨ ਸ਼ਮਸ਼ਾਨਘਾਟ ਵਿਖੇ ਪੂਰੇ ਸਨਮਾਨ ਨਾਲ ਕੀਤਾ ਗਿਆ । ਇਸ ਰਸਮ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਜਿਨ੍ਹਾਂ ਵਿੱਚ ਸਮਾਜ ਸੇਵੀ, ਸਿੱਖਿਆ ਸ਼ਾਸਤਰੀ, ਅਧਿਕਾਰੀ, ਖਿਡਾਰੀ ਅਤੇ ਟਰਾਈਡੈਂਟ ਗਰੁੱਪ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

Facebook Comments

Trending

Copyright © 2020 Ludhiana Live Media - All Rights Reserved.