Connect with us

ਪੰਜਾਬੀ

ਸ਼ੋ੍ਮਣੀ ਅਕਾਲੀ ਦਲ ਦੀ ਜਗਰਾਓਂ ਰੈਲੀ ਦੀਆਂ ਤਿਆਰੀਆਂ ਮੁਕੰਮਲ

Published

on

Shomani Akali Dal's Jagraon Rally Preparations Completed

ਹਠੂਰ / ਲੁਧਿਆਣਾ : ਸ਼ੋ੍ਮਣੀ ਅਕਾਲੀ ਦਲ ਦੀ 24 ਦਸੰਬਰ ਦਿਨ ਸ਼ੁੱਕਰਵਾਰ ਹੋਣ ਵਾਲੀ ਜਗਰਾਓਂ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।

ਇਸ ਸਬੰਧੀ ਪਿੰਡ ਰਸੂਲਪੁਰ ਵਿਖੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਐੱਸਆਰ ਕਲੇਰ ਨੇ ਦੱਸਿਆ ਹਲਕੇ ਦੇ ਪਿੰਡਾਂ ‘ਚੋਂ ਵੱਡੀ ਗਿਣਤੀ ਲੋਕ ਰੈਲੀ ‘ਚ ਸ਼ਮੂਲੀਅਤ ਕਰਕੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂਆਂ ਦੇ ਵਿਚਾਰ ਸੁਣਨਗੇ।

ਇਸ ਰੈਲੀ ਨੂੰ ਹੋਰ ਮਜਬੂਤ ਕਰਨ ਵਿਚ ਹਲਕੇ ਦੇ ਯੂਥ ਵਿੰਗ ਦਾ ਇੱਕ ਵੱਡਾ ਯੋਗਦਾਨ ਹੋਵੇਗਾ। ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਯੂਥ ਆਗੂ ਅਮਰਜੀਤ ਸਿੰਘ, ਜਥੇਦਾਰ ਗੁਰਦਿਆਲ ਸਿੰਘ, ਰਾਜਿੰਦਰ ਸਿੰਘ, ਜਸਵੀਰ ਸਿੰਘ ਦੇਹੜਕਾ, ਚੰਦ ਸਿੰਘ ਡੱਲਾ, ਸਾਬਕਾ ਸਰਪੰਚ ਸੇਰ ਸਿੰਘ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।

Facebook Comments

Trending