Connect with us

ਧਰਮ

ਸ੍ਰੀ ਗੁਰੂ ਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Published

on

Shri Guru Gobind Ji's Parkash was celebrated with great devotion and respect

ਲੁਧਿਆਣਾ :   ਗੁਰਦੁਆਰਾ ਸਾਹਿਬਜਾਦਾ ਬਾਬਾ ਜੋਰਾਵਰ ਸਿੰਘ ਦੁਰਗਾਪੁਰੀ ਹੈਬੋਵਾਲ ਕਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ।

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਜੀਤ ਸਿੰਘ ਅਤੇ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਗ੍ਰੰਥੀ ਭਾਈ ਭੁਪਿੰਦਰ ਸਿੰਘ ਅਤੇ ਭਾਈ ਮਨਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕੀਤਾ। ਸੰਗਤੀ ਰੂਪ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਵਤਾਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਭੁਪਿੰਦਰ ਸਿੰਘ, ਬਲਵੰਤ ਸਿੰਘ, ਐੱਸਪੀਐੱਸ ਖੁਰਾਣਾ ਤੇ ਬੀਬੀ ਖੁਰਾਣਾ ਦਾ ਸਨਮਾਨ ਕੀਤਾ।

Facebook Comments

Trending