ਪੰਜਾਬੀ

ਬਾਡੀਕੋਨ ਡਰੈੱਸ ’ਚ ਫ਼ਿਗਰ ਫ਼ਲਾਂਟ ਕਰਦੀ ਨਜ਼ਰ ਆਈ ਸ਼ਵੇਤਾ ਤਿਵਾਰੀ

Published

on

ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਸ਼ਵੇਤਾ ਤਿਵਾਰੀ ਆਪਣੇ ਕੰਮ ਦੇ ਨਾਲ-ਨਾਲ ਆਪਣੇ ਖੂਬਸੂਰਤ ਅੰਦਾਜ਼ ਲਈ ਜਾਣੀ ਜਾਂਦੀ ਹੈ। ਸ਼ਵੇਤਾ ਹਰ ਦਿਨ ਸੋਸ਼ਲ ਮੀਡੀਆ ’ਤੇ ਛਾਈ ਹੁੰਦੀ ਹੈ। ਲੰਮੇ ਸਮੇਂ ਤੋਂ ਅਦਾਕਾਰੀ ਕਰੀਅਰ ’ਚ ਸ਼ਵੇਤਾ ਨੇ ਕਈ ਵਾਰ ਸਾਬਤ ਕੀਤਾ ਹੈ ਕਿ ਉਹ ਕਿਸੇ ਵੀ ਕਿਰਦਾਰ ‘ਚ ਆਪਣੇ ਆਪ ਨੂੰ ਢਾਲ ਸਕਦੀ ਹੈ।

ਅਦਾਕਾਰਾ ਸੋਸ਼ਲ ਮੀਡੀਆ ’ਤੇ ਐਕਟਿਵ ਅਦਾਕਾਰਾਂ ’ਚੋਂ ਇਕ ਹੈ ਅਦਾਕਾਰਾ ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਦਾ ਇਕ ਹੋਰ ਫ਼ੋਟੋਸ਼ੂਟ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਦਾ ਹੌਟ ਅੰਦਾਜ਼ ਸਾਹਮਣੇ ਆਇਆ ਹੈ। ਇਹ ਤਸਵੀਰਾਂ ਸ਼ਵੇਤਾ ਨੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਬਾਡੀਕੋਨ ਡਰੈੱਸ ’ਚ ਆਪਣੀ ਸ਼ਾਨਦਾਰ ਤਸਵੀਰ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਸ਼ਵੇਤਾ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਤਸਵੀਰਾਂ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ। ਸ਼ਵੇਤਾ ਕੈਮਰੇ ਸਾਹਮਣੇ ਵੱਖ-ਵੱਖ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਹਰ ਕੋਈ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਿਹਾ ਹੈ।

ਅਦਾਕਾਰਾ ਦੇ ਟੀ.ਵੀ ’ਚ ਕੰਮ ਦੀ ਗੱਲ ਕਰੀਏ ਤਾਂ ਸ਼ਵੇਤਾ ਇਸ ਸਮੇਂ ਸੀਰੀਅਲ ‘ਮੈਂ ਹੂੰ ਅਪਰਾਜਿਤਾ’ ’ਚ ਨਜ਼ਰ ਆ ਰਹੀ ਹੈ। ਇਹ ਇਕ ਸਿੰਗਲ ਮਾਂ ਦੀ ਕਹਾਣੀ ਹੈ।

 

Facebook Comments

Trending

Copyright © 2020 Ludhiana Live Media - All Rights Reserved.