Connect with us

ਲੁਧਿਆਣਾ ਨਿਊਜ਼

ਕਾਂਗਰਸ ਦੀ ਲੁਧਿਆਣਾ ਰੈਲੀ ‘ਚ ਸਿੱਧੂ ਨੇ ਚੰਨੀ ਸਰਕਾਰ ‘ਤੇ ਚੁੱਕੇ ਸਵਾਲ, CM ਚੰਨੀ ਨੇ ਦਿੱਤੇ ਜਵਾਬ

Published

on

ਲੁਧਿਆਣਾ,ਪੰਜਾਬ ਕਾਂਗਰਸ ਦੇ ਆਗੂਆਂ ਨੇ ਇੱਕ ਵਾਰ ਫਿਰ ਇਕਜੁੱਟਤਾ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੁਧਿਆਣਾ ਵਿੱਚ ਇੱਕ ਮੰਚ ‘ਤੇ ਨਜ਼ਰ ਆਏ। ਪਰ ਇਸ ਦੌਰਾਨ ਸਿੱਧੂ ਨੇ ਇੱਕ ਵਾਰ ਫਿਰ ਆਪਣੀ ਪਾਰਟੀ ਦੀ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਸਿੱਧੂ ਨੇ ਰੇਤ ਦੀਆਂ ਕੀਮਤਾਂ ਅਤੇ ਖਾਲੀ ਸਰਕਾਰੀ ਅਸਾਮੀਆਂ ਦਾ ਮੁੱਦਾ ਚੁੱਕ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੇਚੈਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਹਿੱਤ ਵਿੱਚ ਬੋਲਦਾ ਰਹਾਂਗਾ ਚਾਹੇ ਕੋਈ ਅਹੁਦਾ ਦਿੱਤਾ ਜਾਵੇ ਜਾਂ ਨਾ ਦਿੱਤਾ ਜਾਵੇ। ਸਿੱਧੂ ਨੇ ਕਿਹਾ ਕਿ ਪੰਜਾਬ ਚੋਣਾਂ ਵਿੱਚ 50 ਫੀਸਦੀ ਟਿਕਟਾਂ ਔਰਤਾਂ ਨੂੰ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਮਰਦੇ ਦਮ ਤੱਕ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦਾ ਵਫ਼ਾਦਾਰ ਰਹਾਂਗਾ। ਬਾਅਦ ਵਿੱਚ ਮੁੱਖ ਮੰਤਰੀ ਚੰਨੀ ਨੇ ਆਪਣੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਜਾਣਗੇ।

Facebook Comments

Advertisement

Trending