Connect with us

ਪਾਲੀਵੁੱਡ

ਅੱਜ ਸ਼ਾਮ 6 ਵਜੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਪੰਜਾਬ-ਹਰਿਆਣਾ SYL ਵਿਵਾਦ ‘ਤੇ ਨਵਾਂ ਗੀਤ

Published

on

Sidhu Musewala's new song on Punjab-Haryana SYL controversy will be released at 6 pm today

ਲੁਧਿਆਣਾ  : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ । ਅੱਜ ਇੱਕ ਵਾਰ ਫਿਰ ਤੋਂ ਦਰਸ਼ਕਾਂ ਵਿੱਚ ਮੂਸੇਵਾਲਾ ਦੀ ਆਵਾਜ਼ ਗੂੰਜੇਗੀ । ਦਰਅਸਲ ਮੌਤ ਮਗਰੋਂ ਮਰਹੂਮ ਗਾਇਕ ਮੂਸੇਵਾਲਾ ਦਾ ਪਹਿਲਾ ਗੀਤ SYL ਵੀਰਵਾਰ ਨੂੰ ਰਿਲੀਜ਼ ਹੋਵੇਗਾ । ਇਸਦੀ ਜਾਣਕਾਰੀ ਗਾਇਕ ਦੇ ਸ਼ੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਗਈ ਹੈ।

ਇਸ ਸਬੰਧੀ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਗਿਆ,”SYL ਕੱਲ੍ਹ ਸ਼ਾਮ 6 ਵਜੇ ਸਿਰਫ਼ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂ-ਟਿਊਬ ਚੈਨਲ ‘ਤੇ ਰਿਲੀਜ਼ ਹੋਵੇਗਾ ।” ਇਸ ਤੋਂ ਬਾਅਦ ਪ੍ਰਸ਼ੰਸ਼ਕਾਂ ਦਾ ਦਿਲਾਂ ਦੀ ਧੜਕਣ ਇੱਕ ਵਾਰ ਫਿਰ ਤੋਂ ਤੇਜ਼ ਹੋ ਜਾਵੇਗੀ। ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ ਪਰ ਉਸਦੇ ਗੀਤ ਅੱਜ ਵੀ ਲੋਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਦਿੰਦੇ ਹਨ ।

ਦੱਸ ਦੇਈਏ ਕਿ ਸਿੱਧੂ ਨੇ ਇਸ ਗੀਤ ਵਿੱਚ ਕਈ ਅਹਿਮ ਮੁੱਦੇ ਚੁੱਕੇ ਹਨ। ਗੀਤ ਦੀਆਂ ਖਾਸ ਗੱਲਾਂ ਕੀ ਹਨ, ਇਹ ਤਾਂ ਇਸ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਜ਼ਿਕਰਯੋਗ ਹੈ ਕਿ ਸਿੱਧੂ ਦੇ ਪਿਤਾ ਨੇ ਗਾਇਕ ਦੀ ਅੰਤਿਮ ਅਰਦਾਸ ਮੌਕੇ ਵਾਅਦਾ ਕੀਤਾ ਸੀ ਕਿ ਆਉਣ ਵਾਲੇ 5-7 ਸਾਲਾਂ ਵਿੱਚ ਉਹ ਆਪਣੇ ਪੁੱਤ ਨੂੰ ਗਾਣਿਆਂ ਰਾਹੀਂ ਸਾਰਿਆਂ ਵਿਚਾਲੇ ਜ਼ਿੰਦਾ ਰੱਖਣਗੇ। ਉਨ੍ਹਾਂ ਦੱਸਿਆ ਸੀ ਕਿ ਸਿੱਧੂ ਦੇ ਕਈ ਗਾਣੇ ਰਿਲੀਜ਼ ਹੋਣ ਵਾਲੇ ਹਨ, ਜਿਨ੍ਹਾਂ ਨੂੰ ਸਮੇਂ ਨਾਲ ਰਿਲੀਜ਼ ਕੀਤਾ ਜਾਵੇਗਾ ।

Facebook Comments

Trending