Connect with us

ਪੰਜਾਬ ਨਿਊਜ਼

ਸਿੱਧੂ ਦੀ ਸਿਹਤ ਅਚਾਨਕ ਵਿਗੜੀ : ਆਤਮ ਸਮਰਪਣ ਕਰਨ ਲਈ ਸੁਪਰੀਮ ਕੋਰਟ ਤੋਂ ਮੰਗਿਆ ਕੁੱਝ ਹਫ਼ਤਿਆਂ ਦਾ ਸਮਾਂ

Published

on

Sidhu's health suddenly deteriorates: Supreme Court seeks few weeks to surrender

ਪਟਿਆਲਾ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ 1988 ਦੇ ‘ਰੋਡ ਰੇਜ’ ਕੇਸ ਵਿੱਚ ਸੁਣਾਈ ਗਈ ਇੱਕ ਸਾਲ ਦੀ ਕੈਦ ਦੀ ਸਜ਼ਾ ਲਈ ਆਤਮ ਸਮਰਪਣ ਕਰਨ ਲਈ ਸੁਪਰੀਮ ਕੋਰਟ ਤੋਂ ਕੁਝ ਹਫ਼ਤਿਆਂ ਦਾ ਸਮਾਂ ਮੰਗਿਆ ਹੈ।

ਉਨ੍ਹਾਂ ਦੇ ਇਕ ਨਜ਼ਦੀਕੀ ਸਾਥੀ ਨੇ ਦੱਸਿਆ ਕਿ ਕੱਲ੍ਹ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਗਰਮੀ ਕਾਰਨ ਸਿੱਧੂ ਦੀ ਸਿਹਤ ਖ਼ਰਾਬ ਹੋ ਗਈ। ਅੱਜ ਸਵੇਰ ਤੋਂ ਹੀ ਉਨ੍ਹਾਂ ਨੂੰ ਮੁਸ਼ਕਲ ਆ ਰਹੀ ਸੀ ਪਰ ਹੁਣ ਸਿਹਤ ਜ਼ਿਆਦਾ ਵਿਗੜ ਗਈ, ਜਿਸ ਕਰਕੇ ਹੀ ਸ੍ਰੀ ਸਿੱਧੂ ਨੇ ਸੁਪਰੀਮ ਕੋਰਟ ਕੋਲ ਅਪੀਲ ਕੀਤੀ ਹੈ ਕਿ ਉਸ ਨੂੰ ਆਤਮ ਸਮਰਪਣ ਕਰਨ ਲਈ ਕੁੱਝ ਹਫ਼ਤਿਆਂ ਦਾ ਸਮਾਂ ਦਿੱਤਾ ਜਾਵੇ।

ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਪਹਿਲਾਂ ਅੱਜ ਸਵੇਰੇ ਦਸ ਵਜੇ ਆਤਮ ਸਮਰਪਣ ਕਰਨ ਦਾ ਸਮਾਂ ਤੈਅ ਕੀਤਾ ਸੀ। ਫਿਰ ਗਿਆਰਾਂ ਵਜੇ ਤੱਕ ਵਧਾ ਦਿੱਤਾ ਗਿਆ। ਉਸ ਮਗਰੋਂ ਦੁਪਹਿਰ ਬਾਰਾਂ ਵਜੇ ਘਰੋਂ ਰਵਾਨਾ ਹੋਣ ਦਾ ਸਮਾਂ ਮਿਥਿਆ ਗਿਆ।

Facebook Comments

Trending