ਅਪਰਾਧ
ਜਬਰ ਜਨਾਹ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਅਦਾਲਤ ‘ਚ ਕੀਤਾ ਸਰੰਡਰ
Published
3 years agoon

ਲੁਧਿਆਣਾ : ਜਬਰ ਜਨਾਹ ਕੇਸ ‘ਚ ਲੋੜੀਂਦੇ ਲੁਧਿਆਣਾ ਦੇ ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਅੱਜ ਸੋਮਵਾਰ ਨੂੰ ਲੁਧਿਆਣਾ ਅਦਾਲਤ ‘ਚ ਸਰੰਡਰ ਕਰ ਦਿੱਤਾ ਹੈ । ਇਸ ਸਬੰਧੀ ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰ ਕੇ ਜਾਣਕਰੀ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਸਾਨੂੰ ਮਾਨਯੋਗ ਕੋਰਟ ਦੀ ਨਿਆ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ। ਅੱਜ ਕੋਰਟ ਦੇ ਹੁਕਮਾਂ ਤਹਿਤ ਲੁਧਿਆਣਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਜਿਹੜਾ ਵੀ ਸੱਚ ਹੈ ਉਹ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ।
ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਸਮੇਤ ਕਈ ਮੁਲਜ਼ਮਾਂ ਨੂੰ ਜਬਰ ਜਨਾਹ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ । ਇਸ ਮਾਮਲੇ ਵਿੱਚ ਬੀਤੇ ਕੁਝ ਦਿਨ ਪਹਿਲਾਂ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਦੇ ਕੁਝ ਦਿਨਾਂ ਬਾਅਦ ਸੋਮਵਾਰ ਸਵੇਰੇ ਸਿਮਰਜੀਤ ਸਿੰਘ ਬੈਂਸ ਨੇ ਵੀ ਆਤਮ ਸਮਰਪਣ ਕਰ ਦਿੱਤਾ ਹੈ ।
ਜ਼ਿਕਰਯੋਗ ਹੈ ਕਿ ਇੱਕ ਵਿਧਵਾ ਔਰਤ ਦੀ ਸ਼ਿਕਾਇਤ ‘ਤੇ ਸਿਮਰਜੀਤ ਬੈਂਸ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਅਤੇ ਸੁਪਰੀਮ ਕੋਰਟ ਵਿੱਚ ਵੀ ਪਟੀਸ਼ਨ ਪਾਈ ਸੀ, ਪਰ ਉਨ੍ਹਾਂ ਨੂੰ ਕੋਈ ਰਾਹਤ ਨਾ ਮਿਲੀ। ਜਿਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਲੁਧਿਆਣਾ: ਮਹਿਲਾ ਕਾਂਸਟੇਬਲ ਖਿਲਾਫ ਰੇ. ਪ ਮਾਮਲੇ ‘ਚ ਵੱਡੀ ਕਾਰਵਾਈ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਜਲੰਧਰ ਟਰੈਵਲ ਏਜੰਟ ਬ/ਲਾਤਕਾਰ ਮਾਮਲੇ ‘ਚ ਆਇਆ ਨਵਾਂ ਮੋੜ