Connect with us

ਪੰਜਾਬੀ

ਸਿਮਰਨ ਨੇ ਪੰਜਾਬ ਯੂਨੀਵਰਸਿਟੀ ਵਿੱਚੋ ਪ੍ਰਾਪਤ ਕੀਤਾ ਤੀਜਾ ਸਥਾਨ

Published

on

Simran got third position from Punjab University

ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ B.Com (ਆਨਰਜ਼)-ਛੇਵੇਂ ਸਮੈਸਟਰ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਮਾਰਕੀਟਿੰਗ ਆਨਰਜ਼ ਦੀਆਂ ਵਿਦਿਆਰਥਣਾਂ ਸਿਮਰਨ ਨੇ 88.5% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਤੀਜਾ ਅਤੇ ਕਾਲਜ ਵਿੱਚ ਪਹਿਲਾ ਸਥਾਨ, ਬਲਵੰਤ ਕੌਰ ਅਤੇ ਨਿਸ਼ਾਦਾ ਨੇ 87.5% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਛੇਵਾਂ ਅਤੇ ਕਾਲਜ ਵਿੱਚ ਦੂਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਸੰਜਨਾ ਵਰਮਾ ਨੇ 86.75% ਅੰਕ ਪ੍ਰਾਪਤ ਕਰਕੇ ਪੀ ਯੂ ਵਿੱਚ 9ਵਾਂ ਅਤੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਰਿਤਿਕਾ ਸ਼ਰਮਾ ਨੇ 86.5% ਅੰਕ ਪ੍ਰਾਪਤ ਕਰਕੇ ਪੀ ਯੂ ਵਿੱਚ 10ਵਾਂ ਅਤੇ ਕਾਲਜ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ। ਫਾਇਨਾਂਸ ਆਨਰਜ਼ ਦੀਆਂ ਵਿਦਿਆਰਥਣਾਂ ਰਮਨਦੀਪ ਕੌਰ ਨੇ 85.25% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ, ਮੇਘਾ ਰਾਵਤ ਨੇ 84.25% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਆਰੂਸ਼ੀ ਜਿੰਦਲ ਨੇ 83.5% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।

Facebook Comments

Trending