ਪੰਜਾਬ ਨਿਊਜ਼

ਸਿਮਰਨਜੀਤ ਸਿੰਘ ਮਾਨ’ ਦੀ ਸਿਹਤ ਵਿਗੜੀ, ਰਾਜਿੰਦਰਾ ਹਸਪਤਾਲ ਕਰਵਾਇਆ ਗਿਆ ਦਾਖ਼ਲ

Published

on

ਪਟਿਆਲਾ : ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਸਿਹਤ ਵਿਗੜਨ ਕਾਰਨ ਬੀਤੀ ਰਾਤ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਿਮਰਨਜੀਤ ਸਿੰਘ ਮਾਨ ਦੀ ਮੰਗਲਵਾਰ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਵਾਲੇ ਦਿਨ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ ਸੀ। ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਖ਼ੁਦ ਆਪਣੇ ਟਵਿੱਟਰ ‘ਤੇ ਇਸ ਦੀ ਜਾਣਕਾਰੀ ਦਿੱਤੀ ਸੀ।

Facebook Comments

Trending

Copyright © 2020 Ludhiana Live Media - All Rights Reserved.