Connect with us

ਪਾਲੀਵੁੱਡ

ਗਾਇਕ ਦਿਲਜੀਤ ਦੋਸਾਂਝ ਨੇ ਵਧਾਇਆ ਪੰਜਾਬੀਆਂ ਦਾ ਮਾਣ, ਹਾਸਲ ਕੀਤੀ ਵੱਡੀ ਉਪਲੱਬਧੀ

Published

on

Singer Diljit Dosanjh once again made Punjabis proud, achieved another great achievement

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਿਛਲੇ ਮਹੀਨੇ ਹੀ ’ਚ ‘ਕੋਚੈਲਾ ਮਿਊਜ਼ਿਕ ਫੈਸਟੀਵਲ 2023’ ’ਚ ਪ੍ਰਫਾਰਮ ਕਰਕੇ ਵੱਡਾ ਮੁਕਾਮ ਹਾਸਲ ਕੀਤਾ ਸੀ। ਦੱਸ ਦਈਏ ਕਿ ਕੋਚੇਲਾ ’ਚ ਪ੍ਰਫਾਰਮ ਕਰਨ ਵਾਲੇ ਦਿਲਜੀਤ ਦੋਸਾਂਝ ਪਹਿਲੇ ਪੰਜਾਬੀ ਬਣ ਗਏ ਸਨ। ਹੁਣ ਦਿਲਜੀਤ ਦੋਸਾਂਝ ਦੇ ਨਾਂ ਇਕ ਹੋਰ ਵੱਡੀ ਉਪਲੱਬਧੀ ਹਾਸਲ ਕੀਤੀ ਹੈ।

ਦਰਅਸਲ, ਦਿਲਜੀਤ ਦੀ ਫ਼ਿਲਮ ‘ਪੰਜਾਬ 95’ ਹੁਣ ‘ਇੰਟਰਨੈਸ਼ਨਲ ਟੋਰਾਂਟੋ ਫ਼ਿਲਮ ਫੈਸਟੀਵਲ’ ‘ਚ ਦਿਖਾਈ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ‘ਪੰਜਾਬ 95’ ਇਹ ਉਪਲੱਬਧੀ ਹਾਸਲ ਕਰਨ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣ ਜਾਵੇਗੀ। ਦਿਲਜੀਤ ਦੋਸਾਂਝ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਇੱਕ ਪੋਸਟ ਸਾਂਝੀ ਕੀਤੀ ਹੈ।

ਉਨ੍ਹਾਂ ਨੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦਿਆਂ ਲਿਖਿਆ, ”ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ! ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ਵਿਖੇ ਵਰਲਡ ਪ੍ਰੀਮੀਅਰ, ਪੰਜਾਬ ’95 ਦੀ ਪਹਿਲੀ ਝਲਕ ਪੇਸ਼ ਕਰਦੇ ਹੋਏ, ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ‘ਤੇ ਆਧਾਰਿਤ ਇੱਕ ਪ੍ਰਭਾਵਸ਼ਾਲੀ ਕਹਾਣੀ …।”

 

Facebook Comments

Trending