Connect with us

ਪੰਜਾਬੀ

ਗਾਇਕ ਜਸਬੀਰ ਜੱਸੀ ਨੇ ਬੀਰ ਸਿੰਘ ਨੂੰ ਸ਼ਗਨ ਦੀ ਦਿੱਤੀ ਵਧਾਈ, ਤਸਵੀਰਾਂ ਕੀਤੀਆਂ ਸਾਂਝੀਆਂ

Published

on

Singer Jasbir Jassi congratulated Bir Singh on good luck, shared pictures

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਬੀਰ ਸਿੰਘ ਬਹੁਤ ਜਲਦ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਅੱਜ ਬੀਰ ਸਿੰਘ ਨੂੰ ਸ਼ਗਨ ਲੱਗ ਰਿਹਾ ਹੈ। ਇਸ ਖ਼ਾਸ ਮੌਕੇ ‘ਤੇ ਹਰ ਕੋਈ ਉਨ੍ਹਾਂ ਵਧਾਈਆਂ ਦੇ ਰਿਹਾ ਹੈ। ਪੰਜਾਬ ਦਾ ਪ੍ਰਸਿੱਧ ਗਾਇਕ ਜਸਬੀਰ ਜੱਸੀ ਨੇ ਦੋ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਜਸਬੀਰ ਜੱਸੀ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪੰਜਾਬੀ ਇੰਡਸਟਰੀ ਦੇ ਹੋਰ ਕਲਾਕਾਰ ਵੀ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ।

ਦੱਸ ਦਈਏ ਕਿ ਬੀਰ ਸਿੰਘ ਦਾ ਬੀਤੇ ਦਿਨੀਂ ਵੀ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਗਾਇਕ ਅਨੀਤਾ ਦੇਵਗਨ ਦੇ ਘਰ ਵਿਆਹ ਦੀ ਮਠਿਆਈ ਦੇਣ ਦੇ ਲਈ ਪਹੁੰਚਿਆ ਸੀ। ਇਸ ਵੀਡੀਓ ਨੂੰ ਵੀ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।

ਬੀਰ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਕਈ ਗੀਤਾਂ ਦੇ ਬੋਲਾਂ ਨੂੰ ਉਨ੍ਹਾਂ ਨੇ ਆਪਣੀ ਕਲਮ ਨਾਲ ਸ਼ਿੰਗਾਰਿਆ ਹੈ। ਆਪਣੀ ਮਿੱਠੀ ਆਵਾਜ਼ ਦੇ ਨਾਲ ਉਹ ਹਮੇਸ਼ਾ ਹੀ ਸਰੋਤਿਆਂ ਨੂੰ ਕੀਲਣ ‘ਚ ਕਾਮਯਾਬ ਰਹੇ ਹਨ। ਉਨ੍ਹਾਂ ਦੇ ਲਿਖਿਆ ਹਰ ਗੀਤ ਹਿੱਟ ਹੁੰਦਾ ਹੈ। ਪੰਜਾਬੀ ਇੰਡਸਟਰੀ ਦਾ ਇਹ ਪ੍ਰਸਿੱਧ ਕਲਾਕਾਰ ਜਲਦ ਹੀ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹੈ।

 

Facebook Comments

Trending