ਪਾਲੀਵੁੱਡ
ਗਾਇਕਾ ਮਿਸ ਪੂਜਾ ਨੇ ਅਚਾਨਕ ਸੋਸ਼ਲ ਮੀਡੀਆ ‘ਤੇ ਕੀਤਾ ਇਹ ਐਲਾਨ, ਸਾਂਝੀ ਕੀਤੀ ਇਹ ਆਖ਼ਰੀ ਪੋਸਟ
Published
11 months agoon
ਪੰਜਾਬੀ ਗਾਇਕਾ ਮਿਸ ਪੂਜਾ ਵਲੋਂ ਸੋਸ਼ਲ ਮੀਡੀਆ ਹੈਂਡਲ ‘ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ‘ਚ ਉਸ ਨੇ ਸੋਸ਼ਲ ਮੀਡੀਆ ਛੱਡਣ ਦਾ ਐਲਾਨ ਕੀਤਾ ਹੈ। ਮਿਸ ਪੂਜਾ ਨੇ ਆਪਣੀ ਇਸ ਪੋਸਟ ‘ਚ ਬਲੈਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਦੀ ਕੈਪਸ਼ਨ ‘ਚ ਉਸ ਨੇ ਲਿਖਿਆ ਹੈ, ”ਬਾਏ-ਬਾਏ ਸੋਸ਼ਲ ਮੀਡੀਆ।” ਮਿਸ ਪੂਜਾ ਦੀ ਇਸ ਪੋਸਟ ਤੋਂ ਬਾਅਦ ਫੈਨਜ਼ ਲਗਾਤਾਰ ਉਸ ਨੂੰ ਕੁਮੈਂਟ ਕਰਕੇ ਸੋਸ਼ਲ ਮੀਡੀਆ ਛੱਡਣ ਦਾ ਕਾਰਨ ਪੁੱਛ ਰਹੇ ਹਨ।
ਦੱਸ ਦਈਏ ਕਿ ਗਾਇਕਾ ਮਿਸ ਪੂਜਾ ਖ਼ਿਲਾਫ਼ ਇਕ ਗੀਤ ’ਚ ਫ਼ਿਲਮਾਏ ਗਏ ਦ੍ਰਿਸ਼ ਨੂੰ ਲੈ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਐੱਫ਼. ਆਈ. ਆਰ. ਦਰਜ ਹੋਈ ਸੀ, ਜੋ ਕਿ ਬੀਤੇ ਕੁਝ ਦਿਨ ਪਹਿਲਾ ਹੀ ਰੱਦ ਹੋਈ ਹੈ।
ਅਸਲ ‘ਚ, ਮਿਸ ਪੂਜਾ ਅਤੇ ਗੀਤ ਦਾ ਫ਼ਿਲਮਾਂਕਣ ਕਰਨ ਵਾਲੀ ਕੰਪਨੀ ਦੇ ਨਿਰਦੇਸ਼ਕ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਉਨ੍ਹਾਂ ਖ਼ਿਲਾਫ਼ ਦਰਜ ਐੱਫ਼. ਆਈ. ਆਰ. ਨੂੰ ਰੱਦ ਕਰਨ ਸਬੰਧੀ ਪਟੀਸ਼ਨ ਦਾਖ਼ਲ ਕੀਤੀ ਗਈ ਸੀ, ਜਿਸ ਨੂੰ ਕੋਰਟ ਨੇ ਸਵੀਕਾਰ ਕਰਦਿਆਂ ਦਰਜ ਹੋਈ ਐੱਫ਼. ਆਈ. ਆਰ. ਨੂੰ ਰੱਦ ਕਰ ਦਿੱਤਾ ਅਤੇ ਨਾਲ ਹੀ ਟ੍ਰਾਇਲ ਕੋਰਟ ਦੀ ਕਾਰਵਾਈ ਵੀ ਰੱਦ ਕਰ ਦਿੱਤੀ ਸੀ।
ਦੱਸਣਯੋਗ ਹੈ ਕਿ ਮਿਸ ਪੂਜਾ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ ‘ਚੋਂ ਇੱਕ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਗਾਣੇ ਦਿੱਤੇ ਹਨ। ਮਿਸ ਪੂਜਾ ਪਿਛਲੇ ਇਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ’ਤੇ ਰਾਜ ਕਰਦੀ ਆ ਰਹੀ ਹੈ।
ਉਸ ਦਾ ਹਰ ਗਾਣਾ ਹਿੱਟ ਹੁੰਦਾ ਹੈ। ਇਸੇ ਲਈ ਉਸ ਦੀ ਲੰਮੀ ਫੈਨ ਫਾਲੋਇੰਗ ਹੈ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ’ਚ ਵੀ ਆਪਣਾ ਨਾਂ ਦਰਜ ਕਰਵਾਇਆ ਹੈ। ਸਾਲ 2021 ‘ਚ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।
You may like
-
ਪੰਜਾਬੀ ਗਾਇਕਾ ਅਫਸਾਨਾ ਦੇ ਲਾਈਵ ਸ਼ੋਅ ‘ਚ ਪ੍ਰਸ਼ੰਸਕ ਦਾ ”ਅਨੋਖਾ ਪਿਆਰ”, ਵੀਡੀਓ ਦੇਖ ਹੋਵੋਗੇ ਹੈਰਾਨ
-
ਜਦ ਪੰਜਾਬੀ ਗਾਇਕ ਚਮਕੀਲਾ ਨੇ ਸ਼੍ਰੀਦੇਵੀ ਨਾਲ ਫਿਲਮ ਨੂੰ ਕੀਤਾ ਸੀ ਨਾ , ਕਿਹਾ- ਮੇਰਾ ’10 ਲੱਖ ਦਾ ਨੁਕਸਾਨ ਹੋਵੇਗਾ
-
ਪੰਜਾਬੀ ਸਿੰਗਰ ਦੀ ਇੱਕ ਪੋਸਟ ਨੇ ਪ੍ਰਸ਼ੰਸਕਾਂ ਨੂੰ ਕੀਤਾ ਭਾਵੁਕ
-
ਸੁਰਿੰਦਰ ਛਿੰਦਾ ਦੇ ਭੋਗ ‘ਤੇ ਚੰਨੀ, ਹੰਸ ਰਾਜ ਹੰਸ ਤੇ ਰਾਜਨੀਤਕ ਤੇ ਫ਼ਿਲਮੀ ਹਸਤੀਆਂ ਪਹੁੰਚੀਆਂ
-
ਪੰਜਾਬੀ ਵਿਰਸੇ ਦੇ ਵਾਰਿਸ ਮਨਮੋਹਨ ਵਾਰਿਸ ਦਾ ਅੱਜ ਜਨਮ ਦਿਨ, ਇੰਝ ਪ੍ਰਸਿੱਧ ਹੋਈ ਵਾਰਿਸ ਭਰਾਵਾਂ ਦੀ ਤਿੱਕੜੀ
-
ਬਾਣੀ ਸੰਧੂ ਨੇ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਫੈਨਜ਼ ਲੁੱਕ ਦੇਖ ਬੋਲੇ- ਸੂਟ ‘ਚ ਹੀ ਸੋਹਣੀ ਲੱਗਦੀ….