Connect with us

ਪੰਜਾਬੀ

ਸੀਸੂ ਵਲੋਂ ਪੰਜਾਬ ਸਰਕਾਰ ਦੇ ਟਰੱਕ ਯੂਨੀਅਨਾਂ ਨੂੰ ਬਹਾਲ ਕਰਨ ਦੇ ਫ਼ੈਸਲੇ ਦੀ ਨਿਖੇਧੀ

Published

on

Sisu condemns Punjab government's decision to reinstate truck unions

ਲੁਧਿਆਣਾ :   ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੀ ਇਕ ਅਹਿਮ ਮੀਟਿੰਗ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ‘ਚ ਹੋਈ, ਜਿਸ ‘ਚ ਸੀਸੂ ਦੇ ਸਾਰੇ ਹਾਜ਼ਰ ਆਹੁਦੇਦਾਰਾਂ ਨੇ ਪੰਜਾਬ ਸਰਕਾਰ ਦੇ ਟਰੱਕ ਯੂਨੀਅਨਾਂ ਨੂੰ ਬਹਾਲ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ।

ਪ੍ਰਧਾਨ ਸ. ਆਹੂਜਾ, ਜਨਰਲ ਸਕੱਤਰ ਪੰਕਜ ਸ਼ਰਮਾ, ਪ੍ਰਚਾਰ ਸਕੱਤਰ ਜਸਵਿੰਦਰ ਸਿੰਘ ਭੋਗਲ, ਪ੍ਰਬੰਧਕੀ ਸਕੱਤਰ ਹਨੀ ਸੇਠੀ ਅਤੇ ਪ੍ਰੈਸ ਸਕੱਤਰ ਰਜਤ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਟਰੱਕ ਯੂਨੀਅਨਾਂ ਨੂੰ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਉਸ ਨਾਲ ਸਨਅਤਕਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਰੋਜ਼ਾਨਾ ਤਕਰਾਰ ਵਧੇਗਾ।

ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿਚ ਟਰੱਕ ਯੂਨੀਅਨਾਂ ਨੂੰ ਬਹਾਲ ਕਰਨਾ ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਤੋਂ ਵੱਧ ਕੇ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨੂੰ ਪਹਿਲਾਂ ਹੀ ਕਿਰਾਇਆ ਭਾੜਾ ਬਹੁਤ ਜਿਆਦਾ ਪੈਂਦਾ ਹੈ ਅਤੇ ਅਜਿਹੇ ਸਮੇਂ ‘ਚ ਟਰੱਕ ਯੂਨੀਅਨਾਂ ਬਹਾਲ ਹੋਣ ਨਾਲ ਕਿਰਾਇਆ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਯੂਨੀਅਨਾਂ ਮਨਮਾਨੀਆਂ ਕਰਨਗੀਆਂ ਤੇ ਆਪਣੀ ਮਰਜੀ ਦਾ ਕਿਰਾਇਆ ਵਸੂਲ ਕਰਨਗੀਆਂ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਨਅਤਕਾਰਾਂ ਦੀ ਅਸਲ ਸਥਿਤੀ ਨੂੰ ਸਮਝਣਾ ਚਾਹੀਦਾ ਹੈ ਅਤੇ ਅਸਲ ਦਰਾਂ ਤੈਅ ਕਰਨ ਲਈ ਕਮੇਟੀਆਂ ਦਾ ਗਠਨ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟਰੱਕ ਚਾਲਕਾਂ ਦੇ ਨਾਲ-ਨਾਲ ਸਨਅਤਕਾਰਾਂ ਤੇ ਕਾਰੋਬਾਰੀਆਂ ਦੇ ਹਿੱਤਾਂ ਦੀ ਵੀ ਰਾਖੀ ਕੀਤੀ ਜਾ ਸਕੇ।

Facebook Comments

Trending